ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ

Monday, Sep 14, 2026 - 04:43 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ

ਗੁਰਦਾਸਪੁਰ (ਗੁਰਪ੍ਰੀਤ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਪਾਤਸ਼ਾਹ ਦਾ ਬਟਾਲਾ ਸ਼ਹਿਰ ਨਾਲ ਬਹੁਤ ਨੇੜੇ ਦਾ ਰਿਸ਼ਤਾ ਹੈ। ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਦਾ ਬਟਾਲਾ ਵਿਖੇ ਮਾਤਾ ਸੁਲੱਖਣੀ ਜੀ ਨਾਲ ਵਿਆਹ ਹੋਇਆ ਸੀ। ਗੁਰੂ ਸਾਹਿਬ ਦੇ ਵਿਆਹ ਨਾਲ ਸਬੰਧਤ ਦੋ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਡੇਹਰਾ ਸਾਹਿਬ (ਮਾਤਾ ਸੁਲੱਖਣੀ ਜੀ ਦਾ ਪੇਕਾ ਘਰ) ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਯਾਦਗਾਰ ਵਜੋਂ ਮੌਜੂਦ ਹਨ। ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੁਰੀ ਸ਼ਰਧਾ ਅਤੇ ਧੂਮ ਧਾਮ ਨਾਲ ਬਟਾਲਾ ਦੀ ਧਰਤੀ ਤੇ ਮਨਾਇਆ ਜਾਂਦਾ ਹੈ । ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਹੀ 'ਚ ਬਰਾਤ ਰੂਪੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਬਟਾਲਾ ਦੀ ਧਰਤੀ 'ਤੇ ਪਹੁੰਚਦਾ ਹੈ ਤੇ ਅਗਲੇ ਦਿਨ ਇਹ ਨਗਰ ਕੀਰਤਨ ਬਟਾਲਾ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿੰਦਾ ਹੈ।

ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਦੇਸ਼ ਵਿਦੇਸ਼ ਤੋਂ ਸੰਗਤਾਂ ਲੱਖਾਂ ਦੀ ਤਦਾਤ ਵਿੱਚ ਬਟਾਲਾ ਪਹੁੰਚਦੀ ਹੈ। ਇਸ ਸਾਲ ਇਹ ਵਿਆਹ ਪੁਰਬ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸਦੀ ਤਿਆਰੀਆਂ ਅਤੇ ਪ੍ਰਬੰਧਾਂ ਐੱਸ. ਜੀ. ਪੀ. ਸੀ. ਵੱਲੋਂ ਮੁਕੰਮਲ ਕਰ ਲਏ ਗਏ ਹਨ। ਇਸ ਦਿਹਾੜੇ ਤੋਂ ਕੁਝ ਦਿਨ ਪਹਿਲਾ ਹੀ ਧਾਰਮਿਕ ਸਮਾਗਮ ਸ਼ੁਰੂ ਹੋਣਗੇ ਅਤੇ ਅੰਮ੍ਰਿਤ ਸੰਚਾਰ ਵੀ ਹੋਣਗੇ ਉੱਥੇ ਹੀ ਐੱਸ. ਜੀ. ਪੀ. ਸੀ. ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਨੇ ਦੱਸਿਆ ਕਿ ਕੁਝ ਬਦਲਾਅ ਹੋਏ ਹਨ, ਜਿਨ੍ਹਾਂ 'ਚ ਮੁੱਖ ਤੌਰ 'ਤੇ ਜੋ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਸਜਾਇਆ ਜਾਵੇਗਾ ਉਹ ਪਹਿਲਾਂ ਇਕ ਦਿਨ 'ਚ ਹੀ ਬਟਾਲਾ ਪੁੱਜਦਾ ਸੀ । ਪਰ ਇਸ ਵਾਰ ਉਹ ਨਗਰ ਕੀਰਤਨ ਦੋ ਦਿਨਾਂ ਦਾ ਹੋਵੇਗਾ ਅਤੇ 16 ਸਤੰਬਰ ਤੋਂ ਚੱਲ ਕੇ 17 ਸਤੰਬਰ ਸ਼ਾਮ ਵੇਲੇ ਬਟਾਲਾ ਪਹੁੰਚਗਾ। 

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਉੱਥੇ ਹੀ ਇਸ ਦਿਹਾੜੇ ਨੂੰ ਲੈ ਕੇ ਦੂਰ-ਦੁਰਾਡੇ ਤੋਂ ਸੰਗਤ ਦੀ ਆਮਦ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ।ਗੁਰਦੁਆਰਾ ਕੰਧ ਸਾਹਿਬ ਦਾ ਇਤਿਹਾਸ ਬਹੁਤ ਹੀ ਵਿਲੱਖਣ ਹੈ। ਕਿਹਾ ਜਾਂਦਾ ਹੈ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਰਾਤ ਬਟਾਲਾ ਵਿਖੇ ਉਨ੍ਹਾਂ ਦੇ ਸਹੁਰਾ ਘਰ ਦੇ ਨੇੜੇ ਪਹੁੰਚੀ ਤਾਂ ਜਿੱਥੇ ਬਰਾਤ ਰੁਕੀ, ਉੱਥੇ ਗੁਰੂ ਸਾਹਿਬ ਜੀ ਨੂੰ ਇੱਕ ਕੱਚੀ ਕੰਧ ਦੇ ਨੇੜੇ ਬਿਠਾ ਦਿੱਤਾ ਗਿਆ। ਉਸ ਸਮੇਂ ਉੱਥੇ ਮੌਜੂਦ ਇੱਕ ਬਜ਼ੁਰਗ ਔਰਤ ਨੇ ਕਿਹਾ ਕਿ ਇਹ ਕੱਚੀ ਕੰਧ ਡਿੱਗ ਜਾਵੇਗੀ ਤਾਂ ਗੁਰੂ ਨਾਨਕ ਦੇਵ ਜੀ ਨੇ ਬਚਨ ਕੀਤੇ ਕਿ ਇਹ ਕੰਧ ਉਨ੍ਹਾਂ ਦੇ ਵਿਆਹ ਦੀ ਯਾਦਗਾਰ ਵਜੋਂ ਯੁੱਗਾਂ-ਯੁੱਗਾਂ ਤੱਕ ਕਾਇਮ ਰਹੇਗੀ। ਅੱਜ ਵੀ ਉਹ ਇਤਿਹਾਸਿਕ ਕੰਧ ਮੌਜੂਦ ਹੈ ਅਤੇ ਇਸ ਕੰਧ ਨੂੰ ਸਮਰਪਿਤ ਹੀ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਿਤ ਹੈ, ਜਿੱਥੇ ਸੰਗਤ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News