ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅੰਤ੍ਰਿਗ ਕਮੇਟੀ ਮੈਂਬਰਾਂ ਨਾਲ ਹੋਏ ਨਤਮਸਤਕ

09/12/2023 4:34:59 PM

ਅੰਮ੍ਰਿਤਸਰ (ਸਰਬਜੀਤ)- ਹਰਿਆਣਾ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅਤੇ ਸਮੁੱਚੀ ਅੰਤ੍ਰਿਗ ਕਮੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ । ਇਸ ਮੌਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸਾਂਭ-ਸੰਭਾਲ ਅਤੇ ਸਿੱਖੀ ਦੇ ਪ੍ਰਚਾਰ ਦੀ ਸੇਵਾ ਕਰਨ ਲਈ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲਿਆ ਹੈ। ਉਨ੍ਹਾਂ ਨੇ ਹਰਿਆਣਾ ਦੇ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾ ਕੇ ਆਪਣੀ ਸ਼ਕਤੀ ਵਧਾਉਣ ਦੀ ਅਪੀਲ ਕੀਤੀ । 

ਇਹ ਵੀ ਪੜ੍ਹੋ- ਸੇਵਾ ਮੁਕਤ ਅਫ਼ਸਰ ਨੇ ਕਰਵਾਇਆ ਦੂਜਾ ਵਿਆਹ, 15 ਦਿਨਾਂ 'ਚ ਹੀ ਚੰਨ ਚਾੜ੍ਹ ਗਈ ਦੂਜੀ ਪਤਨੀ

ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਗੁਰੂ ਘਰ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ, ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਨ ਉਪਰੰਤ ਅਸੀਂ ਆਪਣਾ ਕੰਮ ਸੰਭਾਲਾਂਗੇ। ਉਨ੍ਹਾਂ ਕਿਹਾ ਕਿ ਅਸੀਂ ਗੁਰਦੁਆਰਾ ਕਮੇਟੀ ਨਾਲ ਗੁਰੂ ਜੀ ਦੇ ਅਸ਼ੀਰਵਾਦ ਨਾਲ ਵਧੀਆ ਤਰੀਕੇ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਕਿ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਅਤੇ ਵੱਧ ਤੋਂ ਵੱਧ ਵੋਟ ਬਣੇਗੀ ਤੇ ਸਿੱਖ ਦੀ ਸ਼ਕਤੀ ਬਣੇਗੀ। ਉਨ੍ਹਾਂ ਕਿਹਾ ਕਿ  ਜੇਕਰ ਹਰਿਆਣੇ ਵਿਚ ਵੋਟਾਂ ਬਣਨਗੀਆਂ ਸਿੱਖ ਕੌਮ ਦਾ ਮਾਣ ਵਧੇਗਾ, ਸਰਕਾਰ ਜਦੋਂ ਵੀ ਚੋਣਾਂ ਦੇ ਲਈ ਕਹੇਗੀ ਅਸੀਂ ਤਿਆਰ ਰਹਾਂਗੇ। 

ਇਹ ਵੀ ਪੜ੍ਹੋ- ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਏ ਪਿਓ ਨਾਲ ਵਾਪਰ ਗਿਆ ਦਰਦਨਾਕ ਭਾਣਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan