ਅੱਜ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕੱਤਰਤਾ, ਲਏ ਜਾ ਸਕਦੇ ਨੇ ਅਹਿਮ ਫ਼ੈਸਲੇ

Saturday, May 20, 2023 - 12:57 PM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਸੰਬਧੀ ਮੀਡੀਆ ਦੇ ਰੁਬਰੂ ਹੋਣਗੇ। ਮੀਟਿੰਗ ਦੀ ਆਰੰਭਤਾ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੀਟਿੰਗ ਬਾਰੇ ਕੋਈ ਖ਼ਾਸ ਗੱਲਬਾਤ ਨਹੀਂ ਕੀਤੀ । 

ਇਹ ਵੀ ਪੜ੍ਹੋ-  ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਦੱਸਿਆ ਕਿ ਜਥੇਦਾਰ ਸਾਹਿਬ ਦਾ ਰਾਘਵ ਚੱਢਾ ਦੀ ਮੰਗਣੀ 'ਤੇ ਪਹੁੰਚਣਾ ਚੰਗੀ ਗੱਲ ਹੈ, ਉਨ੍ਹਾਂ ਦੀ ਸਿੱਖ ਪੰਥ ਨੂੰ ਇਕ ਵੱਡੀ ਦੇਣ ਹੈ ਅਤੇ ਉਹ ਸਾਡੇ ਸਤਿਕਾਰਯੋਗ ਹਨ, ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਵਾਲੀ ਅਜਿਹੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ- ਦੀਨਾਨਗਰ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

ਇਸ ਮੌਕੇ ਮੀਟਿੰਗ 'ਚ ਪਹੁੰਚੇ ਮੈਂਬਰਾਂ ਨੇ ਦੱਸਿਆ ਕਿ ਮੀਟਿੰਗ ਸੰਬਧੀ ਕੁਝ ਏਜੰਡਾ ਤਿਆਰ ਕੀਤੇ ਗਏ ਹਨ, ਜਿਨ੍ਹਾਂ 'ਚੋਂ ਇਕ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਵਿਚਾਰ ਵਟਾਂਦਰਾ ਹੋ ਸਕਦਾ। ਉਨ੍ਹਾਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆਉਣ ਵਾਲੇ ਵੀਆਈਪੀ ਦੀ ਕਵਰੇਜ ਮੌਕੇ ਮੀਡੀਆ ਕਵਰੇਜ ਨਾਲ ਪਰਿਕਰਮਾ ਵਿਚ ਬੈਠੇ ਲੋਕਾਂ ਦਾ ਧਿਆਨ ਭੰਗ ਹੁੰਦਾ, ਜਿਸਦੇ ਚਲਦੇ ਪਰਿਕਰਮਾ ਵਿਚ ਕਵਰੇਜ ਦੀ ਮਨਾਹੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News