ਮੰਦਿਰ ਦੇ ਪੁਜਾਰੀ ਨੇ ਪੱਖੇ ਨਾਲ ਫਾਹ ਲੈ ਕੇ ਕੀਤੀ ਖ਼ੁਦਕੁਸ਼ੀ
Friday, Apr 28, 2023 - 01:11 AM (IST)

ਦੀਨਾਨਗਰ (ਹਰਜਿੰਦਰ ਗੋਰਾਇਆ) : ਸਥਾਨਕ ਭਾਰਤੀ ਮੰਦਿਰ ਦੇ ਪੁਜਾਰੀ ਬਿਰਦੀ ਵਿਸ਼ਾਲ ਗਿਰੀ ਵੱਲੋਂ ਸ਼ਾਮ ਨੂੰ ਪੱਖੇ ਨਾਲ ਫਾਹ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਦੇ ਥਾਣਾ ਮੁਖੀ ਮੇਜਰ ਸਿੰਘ ਨੇ ਦੱਸਿਆ ਸਾਨੂੰ ਸੂਚਨਾ ਮਿਲੀ ਕਿ ਮੰਦਰ ਵਿਖੇ ਇਕ ਪੁਜਾਰੀ ਵੱਲੋਂ ਫਾਹਾ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦਾ ਭਖ਼ਿਆ ਅਖਾੜਾ, CM ਮਾਨ ਨੇ ਵੱਖ-ਵੱਖ ਪਿੰਡਾਂ ’ਚ ਕੀਤੇ ਰੋਡ ਸ਼ੋਅ (ਤਸਵੀਰਾਂ)
ਅਸੀਂ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ੁਦਕੁਸ਼ੀ ਕਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।