ਪ੍ਰਧਾਨ ਮੰਤਰੀ ਨੇ ਹਮੇਸ਼ਾ ਸੰਜ਼ੀਦਗੀ ਨਾਲ ਸਿੱਖ ਕੌਮ ਦੇ ਸਾਰੇ ਮਸਲੇ ਹੱਲ ਕੀਤੇ : ਅਸ਼ਵਨੀ ਸ਼ਰਮਾ

Thursday, Jan 12, 2023 - 01:10 PM (IST)

ਪ੍ਰਧਾਨ ਮੰਤਰੀ ਨੇ ਹਮੇਸ਼ਾ ਸੰਜ਼ੀਦਗੀ ਨਾਲ ਸਿੱਖ ਕੌਮ ਦੇ ਸਾਰੇ ਮਸਲੇ ਹੱਲ ਕੀਤੇ : ਅਸ਼ਵਨੀ ਸ਼ਰਮਾ

ਅੰਮ੍ਰਿਤਸਰ (ਛੀਨਾ)– ਭਾਜਪਾ ਹੀ ਅਸਲ ਪੰਜਾਬ ਹਿਤੈਸ਼ੀ ਪਾਰਟੀ ਹੀ ਜਿਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਕੌਮ ਦੇ ਹਮੇਸ਼ਾ ਸੰਜ਼ੀਦਗੀ ਨਾਲ ਸਾਰੇ ਮਸਲੇ ਹੱਲ ਕੀਤੇ ਹਨ। ਇਹ ਵਿਚਾਰ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ,  ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਸਾਬਕਾ ਿਵਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੇ ਰਈਆ ਵਿਖੇ ਹੋਏ ਤਾਜਪੋਸ਼ੀ ਸਮਾਗਮ ’ਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ।

ਇਹ ਵੀ ਪੜ੍ਹੋ- ਭਾਰਤ ਸਰਕਾਰ ਵੱਲੋਂ ਸਿੱਖ ਫ਼ੌਜੀਆਂ ਲਈ ਹੈਲਮੈਟ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ, 1984- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹ ਸਾਰੇ ਕੰਮ ਕੀਤੇ ਹਨ, ਜਿਸ ਦੀ ਸਿੱਖ ਕੌਮ ਲੰਮੇ ਸਮੇਂ ਤੋਂ ਮੰਗ ਕਰਦੀ ਆ ਰਹੀ ਸੀ। ਸ਼੍ਰੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਤਾਂ ਹਿੰਦੂ ਸਿੱਖ ਏਕਤਾ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਸਾਂਝ ਪਾਈ ਸੀ ਪਰ ਅਕਾਲੀ ਦਲ ਨੇ ਹਮੇਸ਼ਾ ਭਾਜਪਾ ਨੂੰ ਪੰਜਾਬੀਆਂ ਤੋਂ ਦੂਰ ਕਰਨ ਦਾ ਹੀ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਭਾਜਪਾ ਦੀ ਜ਼ਰੂਰਤ ਹੈ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਲੋਕਾਂ ਨੂੰ ਵਧ ਤੋਂ ਵੱਧ ਭਾਜਪਾ ਨਾਲ ਜੁੜਣਾ ਚਾਹੀਦਾ ਸੀ। ਇਸ ਮੌਕੇ ਸ਼੍ਰੀ ਸ਼ਰਮਾ ਨੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਕੜੇ ਹੋ ਕੇ ਨਿਭਾਉਣ ਦਾ ਥਾਪੜਾ ਵੀ ਦਿੱਤਾ।

ਇਸ ਮੌਕੇ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ ਮੈਨੂੰ ਨਿਮਾਣੇ ਜਿਹੇ ਵਰਕਰ ਨੂੰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਥਾਪ ਕੇ ਜੋ ਮਾਣ ਤੇ ਸਤਿਕਾਰ ਬਖਸ਼ਿਆ ਹੈ, ਉਸ ਲਈ ਸਮੁੱਚੀ ਲੀਡਰਸ਼ਿਪ ਦਾ ਮੈਂ ਧੰਨਵਾਦ ਕਰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਂਦਾ ਹੋਇਆ ਪਾਰਟੀ ਨੂੰ ਮਜ਼ਬੂਤੀ ਪੱਖੋਂ ਹੋਰ ਵਧੇਰੇ ਬੁਲੰਦੀਆਂ ’ਤੇ ਪਹੁੰਚਾਵਾਂਗਾ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ

ਇਸ ਮੌਕੇ ਮਨਜੀਤ ਸਿੰਘ ਮੰਨਾ ਮੀਆਵਿੰਡ ਨੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪਹੁੰਚੀਆਂ ਸਮੂਹ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਗਾ ਦੋਵੇਂ ਜਨਰਲ ਸਕੱਤਰ ਪੰਜਾਬ, ਡਾ. ਰਾਜ ਕੁਮਾਰ ਵੇਰਕਾ, ਫਤਿਹਜੰਗ ਸਿੰਘ ਬਾਜਵਾ ਦੋਵੇਂ ਉਪ ਪ੍ਰਧਾਨ ਪੰਜਾਬ, ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਹਰਜੀਤ ,ਸਿੰਘ ਸੰਧੂ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ, ਡਾ. ਸੁਸ਼ੀਲ ਦੇਵਗਨ ਅਟਾਰੀ, ਗੁਰਮੁਖ ਸਿੰਘ  ਬਲੇਰ, ਅਸ਼ੋਕ ਦੇਵਗਨ, ਸੁਖਵਿੰਦਰ ,ਸਿੰਘ  ਰਾਜਾਸਾਂਸੀ ਤੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News