ਜੇਲ੍ਹ ’ਚ ਬੰਦ ਹਵਾਲਾਤੀਆਂ ਨੇ ਕਰਮਚਾਰੀਆਂ ਨਾਲ ਕੀਤੀ ਬਦਸਲੂਕੀ, ਡਿਊਟੀ ’ਚ ਪਾਇਆ ਵਿਘਨ

Thursday, Jun 27, 2024 - 01:48 PM (IST)

ਜੇਲ੍ਹ ’ਚ ਬੰਦ ਹਵਾਲਾਤੀਆਂ ਨੇ ਕਰਮਚਾਰੀਆਂ ਨਾਲ ਕੀਤੀ ਬਦਸਲੂਕੀ, ਡਿਊਟੀ ’ਚ ਪਾਇਆ ਵਿਘਨ

ਗੋਇੰਦਵਾਲ ਸਾਹਿਬ (ਜਤਿੰਦਰ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਬੰਦ ਹਵਾਲਾਤੀਆਂ ਵੱਲੋਂ ਡਿਊਟੀ ’ਤੇ ਤਾਇਨਾਤ ਜੇਲ੍ਹ ਕਰਮਚਾਰੀਆਂ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜੇਲ੍ਹ ਵਾਰਡਨ ਕੁਲਦੀਪ ਸਿੰਘ ਅਤੇ ਪੰਕਜ ਧਨੀਜਾ ਵੱਲੋਂ ਵਾਰਡ ਨੰਬਰ 6,7,8 ਦੀ ਪ੍ਰੇਡ ਕੀਤੀ ਜਾ ਰਹੀ ਸੀ ਤਾਂ ਵਾਰਡ ਨੰਬਰ 7 ਦੀ ਬੈਰਕ 1 ’ਚ ਬੰਦ ਹਵਾਲਾਤੀਆਂ ਨੂੰ ਸਮਾਨ ਬੈਰਕ ’ਚੋਂ ਬਾਹਰ ਬਰਾਂਡੇ ’ਚ ਰੱਖਣ ਲਈ ਕਿਹਾ ਤਾਂ ਦੋ ਹਵਾਲਾਤੀਆਂ ਨੇ ਉਕਤ ਕਰਮਚਾਰੀਆਂ ਨਾਲ ਗਾਲੀ-ਗਲੋਚ ਕਰਦੇ ਹੋਏ ਭੱਦੀ ਸ਼ਬਦਾਂਵਲੀ ਦੀ ਵਰਤੋਂ ਕਰ ਬਦਸਲੂਕੀ ਕਰਨ ਦੇ ਨਾਲ ਕਰਮਚਾਰੀਆਂ ਦੀ ਡਿਊਟੀ ’ਚ ਵਿਘਨ ਪਾਉਣ ਦੇ ਨਾਲ ਮਾੜਾ ਚੰਗਾ ਬੋਲਿਆ ਗਿਆ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ

ਗੁਰਦਿਆਲ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਵਾਲੇ ਹਵਾਲਾਤੀਆਂ ਦੀ ਪਹਿਚਾਣ ਜਰਮਨਜੀਤ ਸਿੰਘ ਸੋਨਾ ਪੁੱਤਰ ਸੁਰਮੁੱਖ ਸਿੰਘ ਵਾਸੀ ਵਰਪਾਲ ਜੋ 307 ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਜੇਲ੍ਹ ਵਿਚ ਬੰਦ ਹੈ ਅਤੇ ਇਸ ਦੇ ਨਾਲ ਨਿਰਵੈਲ ਸਿੰਘ ਬਾਊ ਪੁੱਤਰ ਤਰਸੇਮ ਸਿੰਘ ਵਾਸੀ ਸੇਰੋਂ ਜੋ 302 ਅਤੇ ਹੋਰ ਸੰਗੀਨ ਧਰਾਵਾਂ ਤਹਿਤ ਹਵਾਲਾਤ ਵਿਚ ਬੰਦ ਹਨ। ਏ. ਐੱਸ. ਆਈ. ਰਣਜੀਤ ਸਿੰਘ ਆਖਿਆ ਕਿ ਦੋਵਾਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News