ਕਾਦੀਆਂ ਨੇੜੇ ਨਿੱਜੀ ਸਕੂਲ ਬੱਸ ਹਾਦਸਾ, ਕਈ ਬੱਚੇ ਹੋਏ ਜ਼ਖਮੀ
Friday, Jul 25, 2025 - 11:52 AM (IST)

ਕਾਦੀਆਂ (ਜ਼ੀਸ਼ਾਨ): ਬਟਾਲਾ ਦੇ ਇੱਕ ਨਿੱਜੀ ਸਕੂਲ ਦੀ ਬੱਸ, ਜੋ ਕਿ ਡੱਲਾ ਮੋੜ ਤੋਂ ਕਾਦੀਆਂ ਵੱਲ ਬੱਚਿਆਂ ਨੂੰ ਲੈ ਕੇ ਆ ਰਹੀ ਸੀ, ਸੜਕ ਦੀ ਖਰਾਬ ਹਾਲਤ ਤੇ ਮੀਂਹ ਕਾਰਨ ਲੀਲ ਕਲਾ ਰੋਡ ''ਤੇ ਫਿਸਲ ਕੇ ਖੇਤਾਂ ਵਿੱਚ ਪਲਟ ਗਈ। ਬੱਸ ਵਿੱਚ ਕਰੀਬ 20 ਤੋਂ 25 ਬੱਚੇ ਸਵਾਰ ਦੱਸੇ ਜਾਂਦੇ ਸਨ, ਜਿਨ੍ਹਾਂ ਵਿੱਚੋਂ ਕਈਆਂ ਨੂੰ ਥੋੜ੍ਹੀਆਂ ਬਹੁਤੀਆਂ ਚੋਟਾਂ ਆਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਮੌਕੇ ''ਤੇ ਪਹੁੰਚੇ ਪਿੰਡ ਵਾਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਬੱਚਿਆਂ ਨੂੰ ਬੱਸ ''ਚੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ। ਹਾਦਸੇ ਦੀ ਜ਼ਿੰਮੇਵਾਰੀ ਲਈ ਲੋਕਾਂ ਨੇ ਸਕੂਲ ਪ੍ਰਬੰਧਕਾਂ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਸਕੂਲ ਵਲੋਂ ਕੋਈ ਮਦਦ ਪਹੁੰਚਾਈ ਗਈ ਅਤੇ ਨਾ ਹੀ ਕੋਈ ਅਧਿਕਾਰੀ ਮੌਕੇ ''ਤੇ ਆਇਆ। ਦੂਜੇ ਪਾਸੇ ਸਕੂਲ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਬੱਸ ਵਿੱਚ ਕੋਈ ਬੱਚਾ ਨਹੀਂ ਸੀ ਅਤੇ ਇਹ ਖਾਲੀ ਸੀ ਪਰ ਮੌਕੇ ''ਤੇ ਮੌਜੂਦ ਲੋਕਾਂ ਦੇ ਬਿਆਨ ਵੱਖਰੇ ਹਨ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖਰਾਬ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਤੇ ਸਕੂਲ ਬੱਸਾਂ ਦੀ ਨਿਗਰਾਨੀ ਕਰਦੇ ਡਰਾਈਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8