ਪ੍ਰਾਈਵੇਟ ਸਕੂਲਾਂ ’ਤੇ ਐਕਸ਼ਨ ਲੈਣ ਦੀ ਤਿਆਰੀ ’ਚ CM ਭਗਵੰਤ ਮਾਨ, ਗੁੱਸੇ ’ਚ ਆਏ ਸਕੂਲ ਪ੍ਰਬੰਧਕ

04/21/2022 12:14:54 PM

ਅਮ੍ਰਿੰਤਸਰ (ਗੁਰਿੰਦਰ ਸਾਗਰ) - ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਿਨ ਪ੍ਰਤੀ ਦਿਨ ਕੋਈ ਨਾ ਕੋਈ ਐਲਾਨ ਕਰਦੀ ਜਾ ਰਹੀ ਹੈ। ਇਸ ਦੇ ਚੱਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਣ ਪ੍ਰਾਈਵੇਟ ਸਕੂਲਾਂ ’ਤੇ ਐਕਸ਼ਨ ਲੈਂਦੇ ਹੋਏ ਨਵਾਂ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਇਕ ਹਫ਼ਤੇ ’ਚ 720 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕਰੇਗੀ। ਸਕੂਲਾਂ ਦੀ ਜਾਂਚ ਕਰਨ ਲਈ ਪੰਦਰਾਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਸ ਚੈਕਿੰਗ ਦੌਰਾਨ ਜੇਕਰ ਕਿਸੇ ਸਕੂਲ ’ਚ ਕੋਈ ਘਾਟ ਪਾਈ ਗਈ ਤਾਂ ਉਸ ਸਕੂਲ ਖ਼ਿਲਾਫ਼ ਸਖ਼ਤ ਐਕਸ਼ਨ ਮਾਨ ਸਰਕਾਰ ਵੱਲੋਂ ਲਿਆਂਦਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਮੁੱਖ ਮੰਤਰੀ ਦੇ ਇਸ ਐਕਸ਼ਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਸਕੂਲ ਰਾਸਾ ਐਸੋਸੀਏਸ਼ਨ ਵੱਲੋਂ ਇਕ ਹੰਗਾਮੀ ਮੀਟਿੰਗ ਕੀਤੀ ਗਈ। ਰਾਸਾ ਅੰਮ੍ਰਿਤਸਰ ਦੀ ਪ੍ਰਧਾਨ ਪ੍ਰਿੰਸੀਪਲ ਪ੍ਰੋਮਿਲਾ ਕਪੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿਚ ਰਾਸਾ ਐਸੋਸੀਏਸ਼ਨ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਇਕੱਠੇ ਹੋਏ ਹਾਂ। ਸਾਰੇ ਸਕੂਲ ਪ੍ਰਿੰਸੀਪਲਾਂ ਵਿੱਚ ਰੋਸ ਹੈ ਕਿ ਪੰਜਾਬ ਐਜੂਕੇਸ਼ਨ ਬੋਰਡ ਸਕੂਲਾਂ ਦੇ ਉੱਤੇ ਤਰ੍ਹਾਂ ਤਰ੍ਹਾਂ ਦੀਆਂ ਨੀਤੀਆਂ ਲਾਗੂ ਕਰ ਰਹੇ ਹਨ ਅਤੇ ਸਕੂਲ ਪ੍ਰਸ਼ਾਸਨ ਨੂੰ ਮਾਫੀਆ ਦਾ ਨਾਮ ਦਿੱਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੀਆਂ ਫੀਸਾਂ ਨੂੰ ਲੈ ਕੇ ਪਾਬੰਦੀਆਂ ਲਗਾਈਆਂ ਗਈਆਂ, ਜਿਸ ਨੂੰ ਲੈ ਕੇ ਰਾਸਾ ਯੂਨੀਅਨ ਵੱਲੋਂ ਮੀਟਿੰਗ ਕੀਤੀ ਜਾ ਰਹੀ। ਪ੍ਰਿੰਸੀਪਲ ਪ੍ਰੋਮਿਲਾ ਕਪੂਰ ਨੇ ਕਿਹਾ ਕਿ ਅਸੀਂ ਬੱਚਿਆਂ ਦਾ ਭਵਿੱਖ ਸੰਵਾਰਨ ਵਾਲੇ ਹਾਂ ਅਤੇ ਸਰਕਾਰ ਸਾਡੇ ’ਤੇ ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਗਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦਾ ਇਹ ਰਵੱਈਆ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਰਾਸਾ ਐਸੋਸੀਏਸ਼ਨ ਵੱਲੋਂ ਪ੍ਰਦਰਸ਼ਨ ਕੀਤੇ ਜਾ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ


rajwinder kaur

Content Editor

Related News