ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ

Tuesday, May 12, 2026 - 02:25 PM (IST)

ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ

ਅੰਮ੍ਰਿਤਸਰ/ਚੌਕ ਮਹਿਤਾ (ਦਲਜੀਤ, ਪਾਲ, ਕੈਪਟਨ)- ਜ਼ਿਲਾ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਭ ਦਾ ਧਿਆਨ ਖਿੱਚ ਲਿਆ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰਦਿਆਂ ਟਾਪ ਮੈਰਿਟ ’ਚ ਆਪਣਾ ਪੂਰਾ ਦਬਦਬਾ ਕਾਇਮ ਕੀਤਾ ਹੈ। ਜ਼ਿਲਾ ਵਿਚ ਆਈਆਂ 31 ਮੈਰਿਟਾਂ ਵਿੱਚੋਂ ਪਹਿਲੇ 5 ਸਥਾਨ ਸਿਰਫ਼ ਕੁੜੀਆਂ ਦੇ ਨਾਮ ਰਹੇ। ਤਨਵੀਰ ਕੌਰ, ਗਗਨਦੀਪ ਕੌਰ ਅਤੇ ਰਾਜਪ੍ਰੀਤ ਕੌਰ ਵੱਲੋਂ ਬਰਾਬਰ ਦੇ ਅੰਕ ਲੈਂਦਿਆਂ ਹੋਇਆਂ ਜ਼ਿਲਾ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਸੁਮਨਪ੍ਰੀਤ ਕੌਰ ਅਤੇ ਚਰਨਜੀਤ ਕੌਰ ਨੇ ਬਰਾਬਰਤਾ ਬਣਾਉਂਦੇ ਹੋਏ ਜ਼ਿਲਾ ’ਚ ਦੂਸਰਾ ਸਥਾਨ ਹਾਸਲ ਕੀਤਾ ਹੈ। ਇਹ ਸਿੱਖਿਆ ਖੇਤਰ ਵਿਚ ਧੀਆਂ ਦੀ ਲਗਾਤਾਰ ਉੱਚੀ ਉਡਾਣ ਦਾ ਸਬੂਤ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਪ੍ਰਾਈਵੇਟ ਸਕੂਲਾਂ ਦਾ ਇਕ ਵਾਰ ਫਿਰ ਤੋਂ ਦਬਦਬਾ ਵੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ

ਟਾਪ-5 ਵਿਚ ਇੱਕੋ ਸਕੂਲ ਦਾ ਕਬਜ਼ਾ, ਬਣਿਆ ਮਿਸਾਲ 

ਖਾਸ ਗੱਲ ਇਹ ਰਹੀ ਕਿ ਜ਼ਿਲੇ ਦੀਆਂ ਪਹਿਲੀਆਂ 5 ਮੈਰਿਟਾਂ ਇੱਕੋ ਸਕੂਲ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਧਨੇਲ ਦੇ ਖਾਤੇ ਵਿਚ ਗਈਆਂ, ਜਿਸ ਨਾਲ ਸਕੂਲ ਨੇ ਸਿੱਖਿਆ ਦੇ ਮਿਆਰ ’ਤੇ ਆਪਣੀ ਮਜ਼ਬੂਤ ਪਕੜ ਸਾਬਤ ਕਰ ਦਿੱਤੀ ਹੈ। ਨਤੀਜਿਆਂ ਵਿਚ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇੱਥੇ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰਦੀਆਂ ਹੋਈਆਂ ਅੱਗੇ ਵੱਧ ਰਹੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਪ੍ਰਾਈਵੇਟ ਸਕੂਲਾਂ ਦਾ ਸੂਬੇ ਦੀ ਸਿੱਖਿਆ ਬਿਹਤਰੀ ਵਿਚ ਅਹਿਮ ਰੋਲ

ਮਾਨਤਾ ਪ੍ਰਾਪਤ ਅਤੇ ਐਫੀਲੇਟਿਡ ਸਕੂਲ ਐਸੋਸੀਏਸ਼ਨ ਰਾਸਾ ਦੇ ਸੂਬਾ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਨੇ ਕਿਹਾ ਕਿ ਸੂਬੇ ਦੀ ਸਿੱਖਿਆ ਬਿਹਤਰੀ ਲਈ ਪ੍ਰਾਈਵੇਟ ਸਕੂਲਾਂ ਦਾ ਅਹਿਮ ਰੋਲ ਹੈ। ਜ਼ਿਲੇ 'ਚ ਆਈਆਂ 31 ਮੈਰਿਟਾਂ ਵਿਚ ਵਿਸ਼ੇਸ਼ ਸਥਾਨ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਹੈ। ਇਸ ਕਾਮਯਾਬੀ ਲਈ ਸਕੂਲ ਦੇ ਪ੍ਰਬੰਧਕ ਅਧਿਆਪਕ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵਧਾਈ ਦੇ ਪਾਤਰ ਹਨ। ਪ੍ਰਾਈਵੇਟ ਸਕੂਲਾਂ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਅਹਿਮ ਜ਼ਿੰਮੇਵਾਰੀ ਨਾਲ ਕੰਮ ਨਿਭਾਇਆ ਜਾਂਦਾ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਨਤੀਜੇ ਆਉਂਦੇ ਹੀ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜੀ

ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਦਸਵੀਂ ਜਮਾਤ ਵਿਚ 11 ਮੈਰਿਟ ਉਨ੍ਹਾਂ ਦੇ ਸਕੂਲ ਦੇ ਸੰਬੰਧਤ ਵਿਦਿਆਰਥੀਆਂ ਦੇ ਨਾਮ ਹਨ। ਉਨ੍ਹਾਂ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਉਕਤ ਸਕੂਲ ਦੀਆਂ ਮੈਰਿਟਾਂ ਆ ਚੁੱਕੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News