ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
Monday, Apr 13, 2026 - 11:46 AM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਦਿਨੀਂ ਰਾਤ ਨੂੰ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੇ ਹੋਏ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਵਿਖੇ ਬਿਨਾਂ ਕਿਸੇ ਸੁਰੱਖਿਆ ਕਰਮਚਾਰੀਆਂ ਤੋਂ ਰਾਤ ਤਕਰੀਬਨ 12 ਵਜੇ ਪਹੁੰਚੀ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਜਿੱਥੇ ਸੱਚਖੰਡ ਵਿਖੇ ਦਰਸ਼ਨ ਕਰਕੇ ਗੁਰੂ ਘਰ ਪ੍ਰਤੀ ਆਪਣੀ ਆਸਥਾ ਪ੍ਰਗਟਾਈ, ਉਥੇ ਹੀ ਉਨ੍ਹਾਂ ਨੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ, ਗੁਰਦੁਆਰਾ ਥੜ੍ਹਾ ਸਾਹਿਬ, ਗੁਰਦੁਆਰਾ ਸ਼ਹੀਦਾਂ ਸਿੰਘਾਂ ਜੀ ਯਾਦਗਾਰ ਅਤੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ, ਗੁਰਦੁਆਰਾ ਦੁੱਖ ਭੰਜਨੀ ਬੇਰੀ ਸਾਹਿਬ ਤੋਂ ਇਲਾਵਾ ਲੱਗਭਗ ਅੱਧਾ ਘੰਟਾ ਲੰਗਰ ਹਾਲ ’ਚ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
ਇਸ ਉਪਰੰਤ ਪ੍ਰਿਅੰਕਾ ਚੋਪੜਾ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਗੁਰਦੁਆਰਾ ਲਾਚੀ ਬੇਰ ਸਾਹਿਬ ਦਰਸ਼ਨ ਕੀਤੇ। ਕਾਫ਼ੀ ਸਮੇਂ ਪਰਿਕਰਮਾ ’ਚ ਬੈਠ ਕੇ ਜਿੱਥੇ ਉਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਨ ਕੀਤਾ, ਉਥੇ ਹੀ ਅੱਜ ਇਸ ਮੁਕਾਮ ’ਤੇ ਪਹੁੰਚਣ ਲਈ ਵਾਹਿਗੁਰੂ ਦਾ ਤਹਿ ਦਿਲੋਂ ਸ਼ੁਕਰਾਨਾ ਕਰਦੇ ਹੋਏ ਦੱਸਿਆ ਕਿ ਆਪਣੀ ਇਕ ਫਿਲਮ ਦੀ ਸ਼ੂਟਿੰਗ ਲਈ ਉਹ ਪਿਛਲੇ ਇਕ ਹਫ਼ਤੇ ਤੋਂ ਗੁਰੂ ਨਗਰੀ ਆ ਜਾ ਰਹੇ ਹਨ। ਦੱਸਣਯੋਗ ਹੈ ਕਿ ਇਕ ਹਫ਼ਤਾ ਪਹਿਲਾਂ ਵੀ ਪ੍ਰਿਅੰਕਾ ਚੋਪੜਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ ਅਤੇ ਆਪਣੀ ਫਿਲਮ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਵੀ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਉਹ ਸ਼ਨੀਵਾਰ ਦੀ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਪਹੁੰਚੀ, ਜਿੱਥੇ ਉਨ੍ਹਾਂ ਨੇ ਲੱਗਭਗ ਦੋ ਘੰਟੇ ਦਾ ਸਮਾਂ ਬਤੀਤ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
