ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂ ਮੰਗ-ਪੱਤਰ ਸੌਂਪਦਿਆਂ ਪ੍ਰੋ. ਸਰਚਾਂਦ ਨੇ ਕੀਤੀ ਇਹ ਮੰਗ

04/15/2023 9:33:58 PM

ਅੰਮ੍ਰਿਤਸਰ (ਸਰਚਾਂਦ ਸਿੰਘ ਖਾਲਸਾ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਬਜ਼ੇ ਵਾਲੀ ਸ਼੍ਰੋਮਣੀ ਕਮੇਟੀ ਤੋਂ 328 ਲਾਪਤਾ ਸਰੂਪਾਂ ਤੋਂ ਬਾਅਦ ਹੁਣ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਚੜ੍ਹਾਵੇ ਦੀਆਂ ਵਸਤਾਂ ਦੀ 1 ਅਪ੍ਰੈਲ 2019 ਤੋਂ ਦਸੰਬਰ 2022 ਤੱਕ ਦੇ ਸਮੇਂ 'ਚ ਕੀਤੀ ਗਈ ਨਿਲਾਮੀ/ਵਿਕਰੀ ’ਚ 60 ਲੱਖ ਰੁਪਏ ਤੋਂ ਵੱਧ ਰਕਮ ਦੀ ਹੇਰਾਫੇਰੀ ਦੀ ਸਾਹਮਣੇ ਆਈ ਚਰਚਾ ਬਾਰੇ ਡੂੰਘਾਈ ਨਾਲ ਪੜਤਾਲ ਕਰਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ : ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹਿ ਮਾਰਚ ਨਾਲ ਹੋਣਗੇ ਸ਼ੁਰੂ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਗਏ ਪੱਤਰ ਵਿੱਚ ਪ੍ਰੋ. ਖਿਆਲਾ ਨੇ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ‘ਵੱਡੀਆਂ ਮੱਛੀਆਂ’ ਦੀ ਪੁਸ਼ਤ-ਪਨਾਹੀ ਬਿਨਾਂ ਲੰਗਰ ਨਾਲ ਸਬੰਧਤ ਛੋਟੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਗੁਰੂ ਕੀ ਗੋਲਕ ਦੀ ਇਹ ਵੱਡੀ ਲੁੱਟ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਘਪਲੇ ਲਈ ਜ਼ਿੰਮੇਵਾਰ ਸਮੇਂ-ਸਮੇਂ ਡਿਊਟੀ ’ਤੇ ਤਾਇਨਾਤ ਸਟੋਰਕੀਪਰ, ਸੁਪਰਵਾਈਜ਼ਰ, ਗੁਰਦੁਆਰਾ ਇੰਸਪੈਕਟਰ, ਫਲਾਇੰਗ ਵਿਭਾਗ, ਲੰਗਰ ਮੈਨੇਜਰ, ਮੁੱਖ ਮੈਨੇਜਰ ਅਤੇ ਸਬੰਧਤ ਉੱਚ ਅਧਿਕਾਰੀਆਂ ਦੇ ਨਾਲ-ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਆਦਿ ਦੀ ਭੂਮਿਕਾ ਦੀ ਡੂੰਘਾਈ ਨਾਲ ਪੜਤਾਲ ਉਪਰੰਤ ਦੋਸ਼ ਤੈਅ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲੀ ਚੀਜ਼ ਨਿਗਲ ਜੀਵਨ-ਲੀਲਾ ਕੀਤੀ ਖ਼ਤਮ

ਉਨ੍ਹਾਂ ਮੰਗ ਕੀਤੀ ਕਿ ਜਿਹੜੇ ਮੁਲਾਜ਼ਮ ਉਪਰੋਕਤ ਮਾਮਲੇ ਨਾਲ ਸਬੰਧਤ ਹਨ, ਉਨ੍ਹਾਂ ਨੂੰ ਤੁਰੰਤ ਦੂਸਰੀ ਥਾਂ ਡਿਊਟੀ ’ਤੇ ਤਾਈਨਾਤ ਕੀਤਾ ਜਾਵੇ ਤਾਂ ਜੋ ਉਹ ਪੜਤਾਲ ਨੂੰ ਪ੍ਰਭਾਵਿਤ ਨਾ ਕਰ ਸਕਣ। ਪ੍ਰੋ. ਖਿਆਲਾ ਨੇ ਜਥੇਦਾਰ ਨੂੰ ਕਿਹਾ ਕਿ ਇਸੇ ਹੀ ਸਮੇਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਇਕ ਤਾਕਤਵਰ ਮੈਂਬਰ/ਟਰੱਸਟੀ ਵੱਲੋਂ ਲੰਗਰ ਲਈ ਆਏ ਝੋਨੇ ਨੂੰ ਆਪਣੀ ਫ਼ਰਮ ’ਤੇ ਵੇਚੇ ਜਾਣ ਦਾ ‘ਜੀ’ ਫ਼ਰਮ ਕੱਟੇ ਜਾਣ ਦੇ ਬਾਵਜੂਦ ਲੱਖਾਂ ਰੁਪਏ ਦੀ ਬਕਾਇਆ ਰਕਮ ਗੁਰੂਘਰ ਦੇ ਖ਼ਜ਼ਾਨੇ ਵਿੱਚ ਜਮ੍ਹਾ ਹੀ ਨਹੀਂ ਕਰਵਾਈ ਗਈ, ਜਿਸ ਲਈ ਉਕਤ ਮੈਂਬਰ ’ਤੇ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਸਾਰੇ ਅਹੁਦਿਆਂ ਤੋਂ ਫ਼ਾਰਗ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਦੇਸ਼ ਮੰਤਰੀ ਨੇ ਮੋਜ਼ਾਮਬੀਕ 'ਚ ਸਦੀਆਂ ਪੁਰਾਣੇ ਮੰਦਰ ਦੇ ਕੀਤੇ ਦਰਸ਼ਨ, ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਵੀ ਮਿਲੇ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News