ਪ੍ਰੋ. ਸਰਚਾਂਦ ਸਿੰਘ ਖਿਆਲਾ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਬਣੇ ਮੈਂਬਰ

05/19/2023 6:29:35 PM

ਅੰਮ੍ਰਿਤਸਰ-  ਭਾਰਤੀ ਜਨਤਾ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2014 ਨੂੰ ਲੈ ਕੇ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਜਿੱਥੇ ਸਿਰਕੱਢ ਆਗੂਆਂ ਨੂੰ ਅਹਿਮ ਨਿਯੁਕਤੀਆਂ ਦਿੱਤੀਆਂ ਗਈਆਂ ਹਨ। ਉੱਥੇ ਭਾਜਪਾ ਨੇ ਤੀਖਣ ਬੁੱਧੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸਿੱਖ ਬੁੱਧੀਜੀਵੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਹੈ, ਜਿਨ੍ਹਾਂ ਦਾ ਪੰਜਾਬ ਦੀ ਸਿਆਸੀ ਆਬੋ ਹਵਾ ਵਿਚ ਚੰਗਾ ਨਾਮ ਹੈ। ਅੱਜ ਜਦੋਂ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਹਾਈ ਕਮਾਨ ਦੀ ਸਲਾਹ ਨਾਲ ਪੰਜਾਬ ਦੀ ਸੂਬਾ ਕਾਰਜਕਾਰਨੀ ਕਮੇਟੀ ਦੇ ਗਠਨ ਮੌਕੇ ਉੱਘੇ ਸਿੱਖ ਬੁੱਧੀਜੀਵੀ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਦੇ ਨਾਮ ਦੇ ਐਲਾਨ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਭਾਜਪਾ ਆਗੂ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਆਲਮਬੀਰ ਸਿੰਘ ਸੰਧੂ ਅਤੇ ਅਰੁਣ ਸ਼ਰਮਾ ਹੋਰਾਂ ਨੇ ਪ੍ਰੋ. ਸਰਚਾਂਦ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਾਇਆ। ਇਸ ਮੌਕੇ ਪ੍ਰੋ. ਮੰਮਣਕੇ ਅਤੇ ਸੰਧੂ ਨੇ ਕਿਹਾ ਕਿ ਪ੍ਰੋ. ਸਰਚਾਂਦ ਸਿੰਘ ਪੰਥ ਅਤੇ ਪੰਜਾਬ ਦੇ ਸਿਆਸੀ ਧਰਾਤਲ ਅਤੇ ਨਬਜ਼ ਤੋਂ ਚੰਗੀ ਤਰਾਂ ਵਾਕਫ਼ ਹਨ ਅਤੇ ਜ਼ਮੀਨ ਨਾਲ ਜੁੜੇ ਹੋਏ ਇਕ ਈਮਾਨਦਾਰ ਅਤੇ ਰੌਸ਼ਨ ਦਿਮਾਗ਼ ਆਗੂ ਹਨ।  ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਯੋਗਤਾ ਸਦਕਾ ਪਾਰਟੀ ਨੇ ਸੂਬਾ ਕਾਰਜਕਾਰਨੀ ਦੀ ਵਕਾਰੀ ਕਮੇਟੀ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। 

ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ

ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਨੇ ਉਨ੍ਹਾਂ ’ਤੇ ਭਰੋਸਾ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨਡਾ, ਭਾਜਪਾ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ, ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਪਾਰਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦਾ ਸੁਨੇਹਾ ਨੂੰ ਹਾਈ ਕਮਾਨ ਤੱਕ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਦੇ ਲਈ ਆਪਣਾ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ

ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਪਤਲੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਰੱਖਦੀ ਹੈ। ਹਾਲਾਂਕਿ ਹੋਰ ਵੀ ਸਿਆਸੀ ਪਾਰਟੀਆਂ ਦਾ ਦਾਅਵਾ ਹੈ ਕਿ ਉਹੀ ਪੰਜਾਬ ਨੂੰ ਮਜ਼ਬੂਤ ਕਰ ਸਕਦੇ ਹਨ। ਪਰ ਉਹ ਪੰਜਾਬ ਨੂੰ ਮਜ਼ਬੂਤ ਕਰਨ ਦੀ ਬਜਾਏ ਨਿਘਾਰ ਵਲ ਲੈ ਗਏ ਹਨ। ਜਿਸ ਦਾ ਖ਼ਮਿਆਜ਼ਾ ਅੱਜ ਹਰ ਪੰਜਾਬੀ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬੋ ਹਵਾ ਹਰ ਇਕ ਨੂੰ ਆਪਣੇ ਵੱਲ ਖਿੱਚਦੀ ਹੈ ਪਰ ਸਾਡੀ ਇਹ ਬਦਕਿਸਮਤੀ ਰਹੀ ਹੈ ਕਿ ਇਸ ਨੂੰ ਮਜ਼ਬੂਤ ਲੀਡਰਸ਼ਿਪ ਨਹੀਂ ਮਿਲ ਸਕੀ । ਉਨ੍ਹਾਂ ਕਿਸੇ ਵੀ ਸਿਆਸੀ ਪਾਰਟੀ ਦਾ ਨਾਮ ਲਏ ਬਿਨਾ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ। ਲੱਖਾਂ ਨੌਜਵਾਨ ਦੇਸ਼ ਛੱਡ ਕੇ ਵਿਦੇਸ਼ਾਂ ਨੂੰ ਪਲਾਇਨ ਕਰ ਰਹੇ ਹਨ। ਜੇਕਰ ਨੌਜਵਾਨਾਂ ਦੀ ਪੰਜਾਬ ਛੱਡ ਕੇ ਵਿਦੇਸ਼ ਜਾਣ ਦੀ ਰਫ਼ਤਾਰ ਇਸੇ ਤਰਾਂ ਰਹੀ ਤਾਂ ਪੰਜਾਬ ਦੇ ਅਗਲੇ ਵਾਰਸ ਕੋਣ ਹੋਣਗੇ ? ਇਹ ਇਕ ਸਭ ਤੋਂ ਵੱਡਾ ਪ੍ਰਸ਼ਨ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਪੰਜਾਬ ਨੂੰ ਸਾਂਭਣ ਵਾਲੀ ਜਿਹੜੀ ਅਗਲੀ ਪੀੜੀ ਹੈ, ਉਹ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਨੌਜਵਾਨਾਂ ਲਈ ਕੋਈ ਰੋਡਮੈਪ ਤਿਆਰ ਨਹੀਂ ਕਰ ਸਕੀਆਂ, ਉਹ ਪੰਜਾਬ ਦੀਆਂ ਹਿਤੈਸ਼ੀ ਪਾਰਟੀਆਂ ਕਿਵੇਂ ਹੋ ਸਕਦੀਆਂ ਹਨ? ਉਨ੍ਹਾਂ ਨੇ ਮੌਜੂਦਾ ਸਮੇਂ ਵਿਚ ਸਿੱਖ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦੇ ਲਈ ਜ਼ਿੰਮੇਵਾਰ ਕੁਝ ਸਿਆਸੀ ਪਾਰਟੀਆਂ ਦੇ ਆਗੂਆਂ ਵਲ ਇਸ਼ਾਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੀਆਂ ਕੁਰਸੀਆਂ ਬਚਾਉਣ ਲਈ ਪੰਜਾਬ ਦੇ ਲੋਕਾਂ ਅਤੇ ਪੰਥਕ ਮਰਿਆਦਾਵਾਂ ਦਾ ਘਾਣ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਵਿਚ ਇਕ ਅਜਿਹੀ ਨਵੀਂ ਚੇਤਨਾ ਪੈਦਾ ਹੋ ਰਹੀ ਹੈ, ਜੋ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਸਿਰਫ਼ ਭਾਜਪਾ ਹੀ ਉਸ ਚੇਤਨਾ ਨੂੰ ਸਮਝ ਰਹੀ ਹੈ। ਅਤੇ ਇਸ ਨੂੰ ਲਾਗੂ ਕਰਨ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਨੂੰ ਅੱਗੇ ਲਿਜਾਣ ਲਈ ਭਾਜਪਾ ਦਾ ਸਾਥ ਦੇਣ ਦਾ ਸੱਦਾ ਦਿੱਤਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News