ਪੇਸ਼ੇਵਰ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 8 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ

Tuesday, Jul 09, 2024 - 11:56 AM (IST)

ਪੇਸ਼ੇਵਰ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 8 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ

ਅੰਮ੍ਰਿਤਸਰ (ਇੰਦਰਜੀਤ)-ਥਾਣਾ ਡੀ ਡਿਵੀਜ਼ਨ ਦੀ ਪੁਲਸ ਨੇ ਪੇਸ਼ੇਵਰ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲੂਕ ਸਿੰਘ ਉਰਫ਼ ਭੱਜਾ ਪੁੱਤਰ ਟਹਿਲ ਸਿੰਘ ਵਾਸੀ ਗਲੀ ਚੱਕੀ ਵਾਲੀ ਸਤਨਾਮ ਨਗਰ, ਝਬਾਲ ਰੋਡ ਅੰਮ੍ਰਿਤਸਰ ਹਾਲ ਵਾਸੀ ਪਿੰਡ ਠੱਠਾਗੜ੍ਹ, ਥਾਣਾ ਝਬਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਪੁਲਸ ਨੇ 8 ਚੋਰੀ ਦੇ ਮੋਟਰਸਾਈਕਲ ਅਤੇ 1 ਐਕਟਿਵਾ-ਹੌਂਡਾ ਸਕੂਟਰੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਡਾ. ਦਰੁਪਣ ਆਹਲੂਵਾਲੀਆ ਆਈ. ਪੀ. ਐੱਸ. ਅਤੇ ਏ. ਸੀ. ਪੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਡੀ ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਨੇ ਸੂਚਨਾ ਦੇ ਆਧਾਰ ’ਤੇ ਉਕਤ ਮੁਲਜ਼ਮ ਗ੍ਰਿਫਤਾਰ ਕੀਤਾ। ਮੁਲਜ਼ਮ ਨੂੰ ਪੁਲਸ ਨੇ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਬਿਨਾਂ ਨੰਬਰ ਤੋਂ ਐਕਟਿਵਾ ਸਕੂਟਰ ਲੈ ਕੇ ਜਾ ਰਿਹਾ ਸੀ, ਜਦੋਂਕਿ ਜਾਂਚ ਦੌਰਾਨ ਗੱਡੀ ਚੋਰੀ ਹੋਣ ਦਾ ਪਤਾ ਲੱਗਾ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਕਾਬੂ ਕੀਤੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲੈਣ ਉਪਰੰਤ ਜਦੋਂ ਪੁਲਸ ਵੱਲੋਂ ਉਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪੁਲਸ ਟੀਮ ਨੇ ਉਸ ਦੀ ਨਿਸ਼ਾਨਦੇਹੀ ’ਤੇ ਚੋਰੀ ਕੀਤੀ ਐਕਟਿਵਾ ਸਕੂਟਰੀ ਤੋਂ ਇਲਾਵਾ 8 ਹੋਰ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏੇ। ਪੁਲਸ ਅਨੁਸਾਰ ਜਾਂਚ ਦੌਰਾਨ ਹੋਰ ਵੀ ਮਾਮਲੇ ਸਾਹਮਣੇ ਆਉਣ ਦੀ ਉਮੀਦ ਹੈ।

ਪਹਿਲਾਂ ਵੀ ਦਰਜ ਹਨ ਮੁਲਜ਼ਮਾਂ ਖ਼ਿਲਾਫ਼ ਕੇਸ

- ਥਾਣਾ ਬੀ ਅਤੇ ਸੀ ਡਵੀਜ਼ਨ ਵਿਚ ਚੋਰੀ ਦਾ ਮਾਮਲਾ ਦਰਜ।

-ਥਾਣਾ ਆਰ. ਪੀ. ਐੱਫ ਚੌਕੀ ’ਚ ਚੋਰੀ ਅਤੇ ਰਿਕਵਰੀ ਦਾ ਕੇਸ ਦਰਜ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News