ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ''ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
Friday, Mar 29, 2024 - 02:45 PM (IST)
ਗੁਰਦਾਸਪੁਰ (ਵਿਨੋਦ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਮਿਤੀ 30.03.2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 30 ਮਾਰਚ 2024 ਨੂੰ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਇੱਕਤਰਫ਼ਾ ਪਾਸ ਕਰਦਿਆਂ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8