ਇਸ ਦਵਾਈ ਨੂੰ ਬਿਨਾਂ ਲਾਇਸੰਸ ਰੱਖਣ ਅਤੇ ਵੇਚਣ ''ਤੇ ਰੋਕ ਲਗਾਉਣ ਦਾ ਹੁਕਮ ਜਾਰੀ

Tuesday, Sep 03, 2024 - 02:56 PM (IST)

ਇਸ ਦਵਾਈ ਨੂੰ ਬਿਨਾਂ ਲਾਇਸੰਸ ਰੱਖਣ ਅਤੇ ਵੇਚਣ ''ਤੇ ਰੋਕ ਲਗਾਉਣ ਦਾ ਹੁਕਮ ਜਾਰੀ

ਗੁਰਦਾਸਪੁਰ ( ਹਰਮਨ) - ਪੁਲਸ ਵਿਭਾਗ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਬਾਜ਼ਾਰ ਵਿੱਚ ਮੈਡੀਕਲ ਸਟੋਰਾਂ/ਦੁਕਾਨਾਂ 'ਤੇ ਪਰੇਗਾਬਲੀਨ ਕੈਪਸੂਲ ਅਤੇ ਗੋਲੀਆਂ ਵਿਕ ਰਹੀਆਂ ਹਨ ਜਿਸ ਦੀ ਵਰਤੋਂ ਕੁਝ ਲੋਕਾਂ ਵੱਲੋਂ ਨਸ਼ੇ ਦੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. (ਹੁਣ 163 ਬੀ.ਐੱਨ.ਐੱਸ.ਐੱਸ.) ਅਧੀਨ ਪਰੇਗਾਬਲੀਨ ਕੈਪਸੂਲ ਅਤੇ ਗੋਲੀਆਂ ਨੂੰ ਵੇਚਣ, ਖ਼ਰੀਦ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਦੀ ਲੋੜ ਹੈ ਤਾਂ ਜੋ ਇਸ ਨਸ਼ੇ 'ਤੇ ਕੰਟਰੋਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)

ਇਸ ਸਭ ਨੂੰ ਧਿਆਨ 'ਚ ਰੱਖਦੇ ਹੋਏ ਸ੍ਰੀ ਸੁਰਿੰਦਰ ਸਿੰਘ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਨੇ ਦਾ ਭਾਰਤੀਯ ਨਾਗਰਿਕ ਸੁਰੱਕਸ਼ਾ ਸਨਹਿਤਾ, 2023 (46 ਆਫ਼਼ 2023) ਚੈਪਟਰ 11 (ਸੀ-ਅਰਜੰਟ ਕੇਸਜ ਆਫ਼ ਨਿਊਈਸੈਨਸ ਆਰ ਐਪਰੀਹੈਂਡਿਡ ਡੇਂਜਰ) ਅੰਡਰ ਸੈਕਸ਼ਨ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰੇਗਾਬਲੀਨ ਸਾਲਟ 300 ਐੱਮ.ਜੀ. ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਪ੍ਰੀਸਕਰਿਪਸ਼ਨ ਵਿੱਕਰੀ 'ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਨੂੰ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਬਟਾਲਾ ਅਤੇ ਸਮੂਹ ਉੱਪ ਮੰਡਲ ਮੈਜਿਸਟਰੇਟ ਅਤੇ ਸਿਵਲ ਸਰਜਨ ਗੁਰਦਾਸਪੁਰ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ ਮਿਤੀ 3 ਸਤੰਬਰ 2024 ਤੋਂ ਲੈ ਕੇ 30 ਅਕਤੂਬਰ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News