ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਾਂ ’ਚ ਅਣ-ਅਧਿਕਾਰਤ ਵਿਅਕਤੀਆਂ ਦੀ ਦਖ਼ਲ ਅੰਦਾਜ਼ੀ ’ਤੇ ਪਾਬੰਦੀ

08/12/2023 5:22:07 PM

ਅੰਮ੍ਰਿਤਸਰ (ਦਲਜੀਤ)- ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਾਂ ਵਿਚ ਹੁਣ ਅਣ-ਅਧਿਕਾਰਤ ਵਿਅਕਤੀ ਦਖ਼ਲ ਨਹੀਂ ਦੇ ਸਕਣਗੇ। ਸਿਹਤ ਵਿਭਾਗ ਵੱਲੋਂ ਇਹ ਕਦਮ ਸਰਕਾਰੀ ਕੰਮਾਂ ਵਿਚ ਅਣ-ਅਧਿਕਾਰਤ ਵਿਅਕਤੀਆਂ ਦੀ ਵੱਧ ਰਹੀ ਦਖਲਅੰਦਾਜ਼ੀ ਨੂੰ ਲੈ ਕੇ ਚੁੱਕਿਆ ਗਿਆ ਹੈ। ਵਿਭਾਗ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਵਿਭਾਗ ਨੂੰ ਹੁਣ ਸੰਸਥਾਵਾਂ ਵਿਚ ਅਜਿਹੇ ਵਿਅਕਤੀ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਸਬੰਧਤ ਸੰਸਥਾ ਦੇ ਮੁਖੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੀਆਂ ਸੰਸਥਾਵਾਂ ਦੇ ਮੁਖੀ 2 ਦਿਨਾਂ ਦੇ ਅੰਦਰ-ਅੰਦਰ ਵਿਭਾਗ ਨੂੰ ਇਕ ਪੱਤਰ ਰਾਹੀਂ ਸਪੱਸ਼ਟ ਕਰਨਗੇ ਕਿ ਉਨ੍ਹਾਂ ਦੀ ਸੰਸਥਾ ਵਿਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੀ ਦਖ਼ਲਅੰਦਾਜ਼ੀ ਨਹੀਂ ਹੈ।

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ

ਜਾਣਕਾਰੀ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਦੇ ਧਿਆਨ ਵਿਚ ਆਇਆ ਹੈ ਕਿ ਪੰਜਾਬ ਦੀਆਂ ਕੁਝ ਸੰਸਥਾਵਾਂ ਵਿਚ ਅਣਅਧਿਕਾਰਤ ਵਿਅਕਤੀ ਨਿੱਜੀ ਹਿੱਤਾਂ ਲਈ ਦਫ਼ਤਰੀ, ਕਲੀਨਿਕ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕਰ ਰਹੇ ਹਨ, ਜਿਸ ਤੋਂ ਬਾਅਦ ਡਾਇਰੈਕਟਰ ਵਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਦਖ਼ਲਅੰਦਾਜ਼ੀ ਪੂਰੀ ਤਰ੍ਹਾਂ ਸਰਕਾਰੀ ਨਿਯਮਾਂ ਅਤੇ ਹੁਕਮਾਂ ਦੇ ਵਿਰੁੱਧ ਹੈ। ਜਾਰੀ ਪੱਤਰ ਅਨੁਸਾਰ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਦਾਰਿਆਂ ਵਿਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਾ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਸਬੰਧੀ ਸਾਰੇ ਅਧਿਕਾਰੀ 2 ਦਿਨਾਂ ਦੇ ਅੰਦਰ-ਅੰਦਰ ਆਪਣੀ ਅੰਡਰਟੇਕਿੰਗ ਰਿਪੋਰਟ ਡਾਇਰੈਕਟਰ ਦਫ਼ਤਰ ਨੂੰ ਭੇਜਣ।

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਮੁੜ ਉਭਾਰਿਆ ਬੰਦੀ ਸਿੰਘਾਂ ਦਾ ਮਸਲਾ, ਅਮਿਤ ਸ਼ਾਹ ਨੂੰ ਪੁੱਛੇ ਤਿੱਖੇ ਸਵਾਲ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਸਿਵਲ ਸਰਜਨ ਦਫਤਰ ਵਿਚ ਵੀ ਵਿਭਾਗ ਤੋਂ ਸੇਵਾਮੁਕਤ ਹੋਏ ਕਈ ਕਰਮਚਾਰੀ ਆਪਣਾ ਪ੍ਰਭਾਵ ਕਾਇਮ ਕਰਨ ਲਈ ਹੋਰ ਲੋਕਾਂ ਨੂੰ ਨਾਲ ਲੈ ਕੇ ਦਫਤਰ ਵਿਚ ਆ ਕੇ ਸਰਕਾਰੀ ਕੰਮਾਂ ਵਿਚ ਪੂਰੀ ਤਰ੍ਹਾਂ ਦਖਲਅੰਦਾਜ਼ੀ ਕਰਦੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਹੋਰ ਸਰਕਾਰੀ ਹਸਪਤਾਲਾਂ ਵਿਚ ਵੀ ਕੁਝ ਲੋਕ ਹਸਪਤਾਲ ਵਿਚ ਹੋਣ ਵਾਲੇ ਰੁਟੀਨ ਦੇ ਕੰਮਾਂ ’ਤੇ ਵੀ ਆ ਕੇ ਆਪਣਾ ਪ੍ਰਭਾਵ ਪਾਉਂਦੇ ਹਨ। ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਪਰ ਹੁਣ ਦੇਖਣਾ ਹੋਵੇਗਾ ਕਿ ਇਹ ਪੱਤਰ ਕਦੋਂ ਤੱਕ ਅਜਿਹੇ ਵਿਅਕਤੀਆਂ ਦੇ ਦਾਖ਼ਲੇ ’ਤੇ ਰੋਕ ਲਾ ਸਕੇਗਾ ਅਤੇ ਡਾਇਰੈਕਟਰ ਦੇ ਇਸ ਪੱਤਰ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਵਾਉਣ ਵਿਚ ਅਧਿਕਾਰੀ ਕਿਸ ਹੱਦ ਤੱਕ ਕਾਮਯਾਬ ਹੋਣਗੇ।

ਇਹ ਵੀ ਪੜ੍ਹੋ- ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News