ਜ਼ਿਲ੍ਹਾ ਮੈਜਿਸਟ੍ਰੇਟ ਨੇ ਦੀਵਾਲੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਕੀਤੇ ਜਾਰੀ
Friday, Oct 25, 2024 - 04:48 AM (IST)
ਤਰਨਤਾਰਨ (ਰਮਨ)-ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮਿਤੀ 31 ਅਕਤੂਬਰ (ਦੀਵਾਲੀ ਦੇ ਦਿਨ) ਸ਼ਾਮ 8 ਤੋਂ ਰਾਤ 10 ਵਜੇ ਤੱਕ ਅਤੇ 15 ਨਵੰਬਰ (ਗੁਰਪੁਰਬ ਦੇ ਦਿਨ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 09 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਿਸ ਵਾਲੇ ਦਿਨ 25 ਦਸੰਬਰ, ਤੇ ਨਵੇਂ ਸਾਲ ਦੇ ਮੌਕੇ ’ਤੇ 31 ਦਸੰਬਰ ਦੀ ਰਾਤ ਨੂੰ 11:55 ਵਜੇ ਤੋਂ ਸਵੇਰੇ 12:30 ਤੱਕ ਦੇ ਸਮੇਂ ਤੋਂ ਪਹਿਲਾਂ ਅਤੇ ਬਾਅਦ ’ਚ ਆਤਿਸ਼ਬਾਜੀ ਚਲਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਇਸ ਤੋਂ ਇਲਾਵਾ ਸਾਈਲੈਂਸ ਜ਼ੋਨ ਜਿਵੇਂ ਕਿ ਸਰਕਾਰੀ ਦਫਤਰਾਂ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹਡ਼ਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ’ਚ ਆਤਿਸ਼ਬਾਜੀ/ਪਟਾਕਿਆਂ ਨੂੰ ਚਲਾਉਣ ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8