ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ

Tuesday, Nov 12, 2024 - 06:41 PM (IST)

ਬਟਾਲਾ ( ਸਾਹਿਲ, ਯੋਗੀ, ਅਸ਼ਵਨੀ )- ਸ੍ਰੀ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਹੁਕਮਾਂ ਵਿੱਚ ਕਿਹਾ ਗਿਆ ਹੈ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਰਾਹੀ ਪ੍ਰਦਰਸ਼ਨ ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਹਥਿਅਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਹੋਵੇਗੀ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਆਮ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਵਿਆਹ ਜਾਂ ਕਿਸੇ ਹੋਰ ਮੌਕਿਆਂ ’ਤੇ ਪੈਲਸਾਂ ਵਿੱਚ ਆਪਣੇ ਹਥਿਆਰ ਨਾਲ ਲੈ ਕੇ ਆਉਂਦੇ ਹਨ, ਜਿਸ ਨਾਲ ਕਈ ਵਾਰ ਅਣ-ਸੁਖਾਾਂਵੀਆਾਂ ਘਟਨਾਵਾ ਵਾਪਰ ਜਾਂਦੀਆ ਹਨ । ਇਨ੍ਹਾਂ ਜਨਤਕ ਥਾਵਾਂ ਤੇ ਹਥਿਆਰਾਂ ਨੂੰ ਲਿਜਾਣ , ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਜੇਕਰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਦਾਂ ਹੈ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਦੀ ਜਾਵੇਗੀ । ਇਹ ਹੁਕਮ 11 ਨਵੰਬਰ 2024 ਤੋਂ ਲੈ ਕੇ 10 ਫਰਵਰੀ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News