ਚੋਣਾਂ ਦੌਰਾਨ ਹਥਿਆਰ ਲੈ ਕੇ ਚੱਲਣ ’ਤੇ ਮਨਾਹੀ ਦੇ ਹੁਕਮ
Tuesday, Dec 02, 2025 - 10:45 AM (IST)
ਅੰਮ੍ਰਿਤਸਰ (ਨੀਰਜ)-ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ ਕਿ ਆਦਰਸ਼ ਚੋਣ ਜਾਬਤੇ ਤਹਿਤ ਰੈਵੀਨਿਊ ਹਦੂਦ ਅੰਦਰ ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਫਾਇਰ ਅਸਲਾ ਅਤੇ ਹਥਿਆਰ (ਖੇਤੀਬਾੜੀ ਨਾਲ ਸਬੰਧਤ ਔਜ਼ਾਰ, ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀ ਆਦਿ ਵਰਗੇ ਮਾਰੂ ਹਥਿਆਰ ਨਾਲ ਲੈ ਕੇ ਚੱਲਣ ’ਤੇ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 2, 3, 4 ਤੇ 5 ਨੂੰ ਕਈ ਜ਼ਿਲ੍ਹਿਆਂ 'ਚ...
ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦੀ ਮਿਤੀ 14.12.2025 ਨੂੰ ਨਿਸਚਿਤ ਕੀਤੀ ਗਈ ਹੈ। ਇਹ ਹੁਕਮ ਆਨ ਡਿਊਟੀ ਆਰਮੀ ਪ੍ਰੋਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
