ਜਾਇਦਾਦ ਲਈ ਬਜ਼ੁਰਗ ਮਾਪਿਆਂ ਦੀ ਕੀਤੀ ਕੁੱਟਮਾਰ, ਪੀੜਤਾਂ ਨੇ CM ਤੇ ਪੁਲਸ ਤੋਂ ਮੰਗਿਆ ਇਨਸਾਫ਼

03/29/2022 6:02:31 PM

ਅੰਮ੍ਰਿਤਸਰ (ਜਸ਼ਨ) : ਇਕ ਪਾਸੇ ਜਿੱਥੇ ‘ਆਪ’ ਦੀ ਨਵੀਂ ਸਰਕਾਰ ਦੇ ਮੁੱਖ ਮੰਤਰੀ, ਪੁਲਸ ਅਤੇ ਹੋਰ ਸਰਕਾਰੀ ਅਧਿਕਾਰੀ ਆਪਣੀ ਕਾਰਜਸ਼ੈਲੀ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉੱਥੇ ਪੁਲਸ ਵਿਭਾਗ 'ਚ ਅਜਿਹੇ ਕਈ ਮੁਲਾਜ਼ਮ ਹਨ, ਜੋ ਲਾਪ੍ਰਵਾਹੀ ਦੀ ਜ਼ਿੱਦ ਨਹੀਂ ਛੱਡ ਰਹੇ। ਅਜਿਹਾ ਹੀ ਇਕ ਹੈਰਾਨ ਕਰਨ ਵਾਲਾ ਮਾਮਲਾ ਪਿੰਡ ਲਸ਼ਕਰੀ ਨੰਗਲ ਥਾਣਾ ਝੰਡੇਰ ਦੇ ਰਹਿਣ ਵਾਲੇ ਬਜ਼ੁਰਗ ਮੁਖਤਾਰ ਸਿੰਘ ਤੇ ਉਸ ਦੀ ਪਤਨੀ ਗੁਰਮੇਜ ਕੌਰ ਦਾ ਸਾਹਮਣੇ ਆਇਆ ਹੈ, ਜਿਨ੍ਹਾਂ ’ਤੇ ਉਨ੍ਹਾਂ ਦੇ ਭਰਾ ਗੁਲਜ਼ਾਰ ਸਿੰਘ ਅਤੇ ਪੁੱਤਰ ਜੋਗਿੰਦਰ ਸਿੰਘ ਨੇ ਆਪਣੀਆਂ ਪਤਨੀਆਂ ਤੇ ਸਾਥੀਆਂ ਨਾਲ ਮਿਲ ਕੇ ਜਾਇਦਾਦ ਨੂੰ ਲੈ ਕੇ ਦੋਵਾਂ ਪਤੀ-ਪਤਨੀ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਹੋਣਾ ਪਿਆ, ਜਿਥੇ ਇਲਾਜ ਦੌਰਾਨ ਕਈ ਦਿਨ ਬੀਤੇ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸਬੰਧਿਤ ਪੁਲਸ ਇਸ ਮਾਮਲੇ ਨੂੰ ਲੈ ਕੇ ਉਕਤ ਪੀੜਤ ਪਤੀ-ਪਤਨੀ ਦੇ ਅਜੇ ਤੱਕ ਬਿਆਨ ਤੱਕ ਲੈਣ ਨਹੀਂ ਆਈ।

ਇਹ ਵੀ ਪੜ੍ਹੋ : ਖਹਿਰਾ ਨੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਸੰਘੀ ਅਧਿਕਾਰਾਂ ਨੂੰ ਖੋਰਾ ਲਾਉਣ ਦੇ ਕਦਮ ਦੀ ਕੀਤੀ ਨਿੰਦਾ

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀੜਤਾਂ ਨੂੰ ਜਲਦ ਇਨਸਾਫ਼ ਦਿਵਾਉਣ ਦੇ ਹੁਕਮਾਂ ਦੀ ਸਬੰਧਿਤ ਪੁਲਸ ਖੁੱਲ੍ਹੇਆਮ ਧੱਜੀਆਂ ਉਡਾਉਂਦੀ ਨਜ਼ਰ ਆ ਰਹੀ ਹੈ। ਪੀੜਤਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਸ਼ਾਇਦ ਕਿਸੇ ਸਿਆਸੀ ਦਬਾਅ ਅਤੇ ਇਕ ਏ. ਐੱਸ. ਆਈ. ਦੇ ਕਹਿਣ ਕਾਰਨ ਹੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ, ਜਿਸ ਕਰਕੇ ਉਹ ਡਰ ਕਾਰਨ ਆਪਣੇ ਘਰੋਂ ਕਿਤੇ ਬਾਹਰ ਰਹਿਣ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪੁਲਸ ਨੂੰ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਪੁਲਸ ਉਲਟਾ ਉਨ੍ਹਾਂ ’ਤੇ ਹੀ ਦਬਾਅ ਬਣਾ ਰਹੀ ਹੈ, ਜਿਸ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਡੀ. ਜੀ. ਪੀ. ਪੰਜਾਬ, ਆਈ. ਜੀ. ਬਾਰਡਰ ਰੇਂਜ ਤੇ ਐੱਸ. ਐੱਸ. ਪੀ. ਦਿਹਾਤੀ ਨੂੰ ਵੀ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ ਪਰ ਫਿਰ ਵੀ ਹੁਣ ਤੱਕ ਪੁਲਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਬਣਾਏ ਜਾ ਰਹੇ ਪੁਲ ਦਾ ਨਿਰਮਾਣ ਜੰਗੀ ਪੱਧਰ 'ਤੇ ਜਾਰੀ

ਪੀੜਤ ਮੁਖਤਾਰ ਸਿੰਘ ਨੇ ਦੱਸਿਆ ਕਿ ਹਰ ਰੋਜ਼ ਸਬੰਧਿਤ ਪੁਲਸ ਅਧਿਕਾਰੀ ਵੱਲੋਂ ਉਸ ਨੂੰ ਫੋਨ ’ਤੇ ਬੁਲਾਇਆ ਜਾਂਦਾ ਹੈ ਤਾਂ ਬਿਆਨ ਦਰਜ ਕਰਨ ਲਈ ਆਉਣ ਦਾ ਭਰੋਸਾ ਦਿੰਦੇ ਹਨ ਪਰ ਅੱਜ ਤੱਕ ਕੋਈ ਵੀ ਪੁਲਸ ਅਧਿਕਾਰੀ ਜਾਂ ਮੁਲਾਜ਼ਮ ਉਨ੍ਹਾਂ ਦੇ ਬਿਆਨ ਲੈਣ ਨਹੀਂ ਆਇਆ। ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਪੀੜਤ ਮੁਖਤਾਰ ਸਿੰਘ ਨੇ ਮਾਮਲੇ ਸਬੰਧੀ ਦੱਸਿਆ ਕਿ ਉਸ ਦੇ 2 ਲੜਕੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਹਿੱਸੇ ਦੀ ਜ਼ਮੀਨ ਵੰਡ ਕੇ ਜਾਇਦਾਦ ਦਾ ਤੀਜਾ ਹਿੱਸਾ ਆਪਣੇ ਤੇ ਆਪਣੀ ਪਤਨੀ ਦੇ ਨਾਂ ਕਰਵਾ ਲਿਆ ਹੈ ਪਰ ਜੋਗਿੰਦਰ ਸਿੰਘ ਦੇ ਲੜਕੇ ਨੇ ਵੀ ਹਿੱਸੇ ਦੀ ਮੰਗ ਕੀਤੀ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਮੈਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਿਹਾ ਹੈ। ਇਸ ਸਬੰਧੀ ਉਸ ਨੇ ਪੁਲਸ ਪ੍ਰਸ਼ਾਸਨ ਨੂੰ ਇਨਸਾਫ਼ ਦੀ ਗੁਹਾਰ ਲਗਾਈ ਸੀ ਪਰ ਉਸ ਸਮੇਂ ਪੁਲਸ ਨੇ ਕਾਂਗਰਸ ਪਾਰਟੀ ਦੇ ਇਕ ਆਗੂ ਦੇ ਦਬਾਅ ਹੇਠ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ : ਮੋਗਾ-ਅੰਮ੍ਰਿਤਸਰ ਰੋਡ 'ਤੇ ਅੱਜ ਵੀ 'ਸਾਡਾ ਚੰਨੀ, ਸਾਡਾ CM' ਦਾ ਲੱਗਾ ਬੋਰਡ

ਜਨਵਰੀ ਮਹੀਨੇ ਦੌਰਾਨ ਜਦੋਂ ਉਹ ਆਪਣੇ ਖੇਤਾਂ ਵਿਚ ਪਸ਼ੂਆਂ ਲਈ ਚਾਰਾ ਵੱਢ ਰਿਹਾ ਸੀ ਤਾਂ ਇਸ ਦੌਰਾਨ ਮੇਰੇ ਲੜਕੇ ਜੋਗਿੰਦਰ ਸਿੰਘ (ਜਿਸ ਨੂੰ ਮੇਰੇ ਭਰਾ ਦੀ ਪੂਰੀ ਸ਼ਹਿ ਹੈ) ਅਤੇ ਇਕ ਹੋਰ ਵਿਅਕਤੀ ਨੇ ਜ਼ਮੀਨ ਵਿਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੇ ਥਾਣਾ ਝੰਡੇਰ ਵਿਖੇ ਇਸ ਦੀ ਸ਼ਿਕਾਇਤ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ। ਹੁਣ ਫਿਰ 7 ਫਰਵਰੀ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਲੜਕੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਨੇ ਮੇਰੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਵੀ ਦਿੱਤੀਆਂ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਸ਼ਰੇਆਮ ਕਹਿੰਦੇ ਹਨ ਕਿ ਉਸ ਨੂੰ ਤੇ ਉਸ ਦੀ ਪਤਨੀ ਦਾ ਕਤਲ ਕਰਨ ਮਗਰੋਂ ਉਹ ਉਸ ਦੀ ਜ਼ਮੀਨ ਆਪਣੇ ਨਾਂ ਕਰਵਾ ਲੈਣਗੇ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਪਰ ਪੁਲਸ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਪੁਲਸ ਮੇਰੇ ਬਿਆਨ ਦਰਜ ਨਹੀਂ ਕਰ ਰਹੀ, ਕਾਰਵਾਈ ਕਰਨੀ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਸ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਤੋਂ ਕਿਸੇ ਨਿਰਪੱਖ ਆਈ. ਪੀ. ਐੱਸ. ਅਧਿਕਾਰੀ ਤੋਂ ਕਰਨ ਦੀ ਮੰਗ ਕੀਤੀ ਤਾਂ ਜੋ ਉਸ ਨੂੰ ਤੇ ਉਸ ਦੀ ਪਤਨੀ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਕੇਸਾਂ ’ਚ ਕਮੀ ਤੋਂ ਬਾਅਦ ਸਿਹਤ ਸੇਵਾਵਾਂ ਦੀ ਗੱਡੀ ਮੁੜ ਲੀਹ ’ਤੇ ਆਈ

ਕੀ ਕਹਿਣਾ ਹੈ ਪੁਲਸ ਅਧਿਕਾਰੀ ਦਾ?
ਇਸ ਸਬੰਧੀ ਥਾਣਾ ਝੰਡੇਰ ਦੀ ਐੱਸ. ਐੱਚ. ਓ. ਮੈਡਮ ਰਮਨ ਕੌਰ ਨੇ ਦੱਸਿਆ ਕਿ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਾ ਹੈ। ਇਸ ਕੇਸ ਦਾ ਆਈ. ਓ. 2 ਦਿਨ ਬਾਅਦ ਆਵੇਗਾ ਪਰ ਉਹ ਖੁਦ ਕੱਲ੍ਹ ਹੀ ਇਸ ਮਾਮਲੇ ਦੀ ਫਾਈਲ ਆਪਣੇ ਕੋਲ ਮੰਗਵਾ ਕੇ ਜਾਂਚ ਪੜਤਾਲ ਕਰਵਾਉਂਦੀ ਹੈ। ਮੁਖਤਾਰ ਸਿੰਘ ਨੂੰ ਇਨਸਾਫ ਜ਼ਰੂਰ ਮਿਲੇਗਾ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਨੇ ਵੀ ਕਾਨੂੰਨ ਨੂੰ ਤਾਕ ’ਤੇ ਰੱਖਿਆ ਹੈ, ਉਨ੍ਹਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਵੇਗੀ। ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਜੇਕਰ ਮੁਖਤਾਰ ਸਿੰਘ ਨੇ ਆਪਣੇ ਬੇਟੇ ਨੂੰ ਉਸ ਦਾ ਬਣਦਾ ਹੱਕ ਦਿੱਤਾ ਹੈ ਤਾਂ ਫਿਰ ਝਗੜਾ ਕਿਉਂ ਹੋ ਰਿਹਾ ਹੈ, ਇਸ ਸਬੰਧੀ ਉਹ ਖੁਦ ਜਾਂਚ ਕਰਵਾਏਗੀ।


Harnek Seechewal

Content Editor

Related News