ਕਤਲ ਦੀ ਕੋਸ਼ਿਸ਼ ਤੇ ਗੈਰ-ਕਾਨੂੰਨੀ ਗਤੀਵਿਧੀਆਂ ''ਚ ਸ਼ਾਮਲ 3 ਵਿਅਕਤੀਆਂ ਦੀ ਜਾਇਦਾਦ ਨੂੰ ਕੀਤਾ ਜ਼ਬਤ
Tuesday, Dec 10, 2024 - 02:35 PM (IST)
ਬਟਾਲਾ (ਬੇਰੀ) : ਬਟਾਲਾ ਪੁਲਸ ਨੇ ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ 3 ਵਿਅਕਤੀਆਂ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਅੱਜ ਬਟਾਲਾ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ, ਜਿਨ੍ਹਾਂ ਖਿਲਾਫ ਥਾਣਾ ਸਿਟੀ ਵਿਚ ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋਣ ਦਾ ਕੇਸ ਦਰਜ ਹੈ, ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰ ਪੁਲਸ ਅਧਿਕਾਰੀ ਵੀ ਮੌਜੂਦ ਸਨ।