ਨਸ਼ਾ ਤਸਕਰ ਦੀ 70 ਲੱਖ ਰੁਪਏ ਕੀਮਤ ਵਾਲੀ ਜਾਇਦਾਦ ਫਰੀਜ਼
Tuesday, Nov 05, 2024 - 10:24 AM (IST)
ਤਰਨਤਾਰਨ (ਰਮਨ)-ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖਿਲਾਫ ਐੱਸ.ਐੱਸ.ਪੀ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦੇ ਆਏ ਦਿਨ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲਡ਼ੀ ਦੇ ਤਹਿਤ ਸੋਮਵਾਰ ਇਕ ਹੋਰ ਨਸ਼ਾ ਤਸਕਰ ਦੀ 70 ਲੱਖ ਰੁਪਏ ਕੀਮਤ ਵਾਲੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜ਼ਿਲ੍ਹੇ ਦੇ ਐੱਸ.ਐੱਸ.ਪੀ ਅਭਿਮੰਨਿਊ ਰਾਣਾ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਤਰਨਤਾਰਨ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ ਸਾਲ 2022 ਦੌਰਾਨ ਥਾਣਾ ਗੋਇੰਦਵਾਲ ਸਾਹਿਬ ਵਿਚ ਗੁਰਬਿੰਦਰ ਸਿੰਘ ਉਰਫ ਗੋਬਿੰਦਾ ਵਾਸੀ ਬਿਹਾਰੀਪੁਰ ਦੀ ਨਸ਼ਾ ਤਸਕਰੀ ਰਾਹੀਂ ਕੀਤੀ ਗਈ ਕਮਾਈ 70 ਲੱਖ ਰੁਪਏ ਦੀ ਇਕ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕੀਤਾ ਹੈ।ਇਸ ਜਾਇਦਾਦ ਨੂੰ ਕੋਈ ਕਿਸੇ ਨੂੰ ਵੀ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸ਼ਹਿਰਾਂ 'ਚ ਜ਼ਹਿਰੀਲੀ ਹਵਾ ਦਾ ਕਹਿਰ, ਜਾਣੋ ਜ਼ਿਲ੍ਹਿਆਂ ਦਾ AQI
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8