ਬਮਿਆਲ ''ਚ ਪਿੰਡ ਵਾਸੀਆਂ ਦਾ ਰੋਸ! ਜਨਿਆਲ ਦੀ ਫਿਰਨੀ ''ਤੇ ਲਾਇਆ ਨਾਕਾ, ਓਵਰਲੋਡ ਵਾਹਨਾਂ ਦੀ ਆਵਾਜਾਈ ਰੋਕੀ

Saturday, Jul 11, 2026 - 05:14 PM (IST)

ਬਮਿਆਲ ''ਚ ਪਿੰਡ ਵਾਸੀਆਂ ਦਾ ਰੋਸ! ਜਨਿਆਲ ਦੀ ਫਿਰਨੀ ''ਤੇ ਲਾਇਆ ਨਾਕਾ, ਓਵਰਲੋਡ ਵਾਹਨਾਂ ਦੀ ਆਵਾਜਾਈ ਰੋਕੀ

ਬਮਿਆਲ (ਹਰਜਿੰਦਰ ਸਿੰਘ ਗੋਰਾਇਆ): ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਜਨਿਆਲ ਦੇ ਲੋਕਾਂ ਨੇ ਅੱਜ ਪਿੰਡ ਦੀ ਫਿਰਨੀ ਰਾਹੀਂ ਹੋ ਰਹੀ ਓਵਰਲੋਡ ਵਾਹਨਾਂ ਦੀ ਆਵਾਜਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਮਹਿਲਾਵਾਂ ਅਤੇ ਹੋਰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਫਿਰਨੀ ’ਤੇ ਨਾਕਾ ਲਗਾ ਦਿੱਤਾ ਅਤੇ ਐਲਾਨ ਕੀਤਾ ਕਿ ਹੁਣ ਕਰੈਸ਼ਰ ਮਟੀਰੀਅਲ ਨਾਲ ਭਰੇ ਕਿਸੇ ਵੀ ਓਵਰਲੋਡ ਵਾਹਨ ਨੂੰ ਇਸ ਰਸਤੇ ਤੋਂ ਨਹੀਂ ਲੰਘਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੰਚ ਦਾ ਕਤਲ

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਬਾਹਰ ਲਗਭਗ 20 ਫੁੱਟ ਚੌੜੀ ਫਿਰਨੀ ਹੈ, ਜਿਸ ਵਿੱਚ ਕਰੀਬ 8 ਫੁੱਟ ਚੌੜੀ ਸੜਕ ਬਣੀ ਹੋਈ ਹੈ। ਇਹ ਸੜਕ ਸਿਰਫ਼ ਪਿੰਡ ਦੇ ਲੋਕਾਂ ਦੀ ਆਵਾਜਾਈ ਲਈ ਬਣਾਈ ਗਈ ਸੀ। ਪਰ ਪਿੰਡ ਤੋਂ ਅੱਗੇ ਜੰਮੂ-ਕਸ਼ਮੀਰ ਖੇਤਰ ਵਿੱਚ ਸਥਿਤ ਕੁਝ ਕਰੈਸ਼ਰਾਂ ਤੋਂ ਕਰੈਸ਼ਰ ਮਟੀਰੀਅਲ ਨਾਲ ਭਰੇ ਓਵਰਲੋਡ ਟਰੱਕ ਅਤੇ ਟਰੈਕਟਰ-ਟਰਾਲੀਆਂ ਇਸ ਰਸਤੇ ਦੀ ਵਰਤੋਂ ਕਰਦੇ ਹੋਏ ਪੰਜਾਬ ਵਿੱਚ ਦਾਖ਼ਲ ਹੋ ਰਹੇ ਹਨ।

ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ

ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਦੋਸ਼ ਹੈ ਕਿ ਇਹ ਵਾਹਨ ਗੈਰ-ਕਾਨੂੰਨੀ ਤਰੀਕੇ ਨਾਲ ਇਸ ਪਿੰਡ ਦੇ ਰਸਤੇ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਪਿੰਡ ਦੀ ਸੜਕ ਬੁਰੀ ਤਰ੍ਹਾਂ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਪਿੰਡ ਵਿੱਚ ਹਰ ਸਮੇਂ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਰਾਹਗੀਰਾਂ ਦੀ ਜਾਨ ਨੂੰ ਵੀ ਜੋਖਮ ਹੈ। ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਕਰੈਸ਼ਰ ਸੰਚਾਲਕ ਧੱਕੇਸ਼ਾਹੀ ਕਰਦੇ ਹੋਏ ਇਸ ਰਸਤੇ ਦੀ ਵਰਤੋਂ ਕਰ ਰਹੇ ਹਨ ਅਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਰਿਹਾ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ

ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੰਮੂ-ਕਸ਼ਮੀਰ ਤੋਂ ਕਰੈਸ਼ਰ ਮਟੀਰੀਅਲ ਨਾਲ ਭਰੇ ਓਵਰਲੋਡ ਟਰੱਕਾਂ ਅਤੇ ਟਰੈਕਟਰ-ਟਰਾਲੀਆਂ ਦੀ ਇਸ ਪਿੰਡ ਦੇ ਰਸਤੇ ਰਾਹੀਂ ਆਵਾਜਾਈ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦੀਕਾਰਵਾਈ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News