ਤਹਿਸੀਲਦਾਰ ਬਟਾਲਾ ਦੇ ਭਰੋਸੇ ਤੋਂ ਬਾਅਦ ਤਹਿਸੀਲ ਕੰਪਲੈਕਸ ਦੀਨਾਨਗਰ ''ਚ ਲੱਗਿਆ ਧਰਨਾ ਖਤਮ

Wednesday, Mar 11, 2026 - 07:51 PM (IST)

ਤਹਿਸੀਲਦਾਰ ਬਟਾਲਾ ਦੇ ਭਰੋਸੇ ਤੋਂ ਬਾਅਦ ਤਹਿਸੀਲ ਕੰਪਲੈਕਸ ਦੀਨਾਨਗਰ ''ਚ ਲੱਗਿਆ ਧਰਨਾ ਖਤਮ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਨਾਇਬ ਤਹਿਸੀਲਦਾਰ ਦੀਨਾਨਗਰ ਵੱਲੋਂ (ਰਜਿਸਟਰੀਆਂ ਕਰਨ) ਦੀ ਮਨਮਾਨੀ ਦੇ ਚਲਦਿਆਂ ਆਮ ਲੋਕ ਪਰੇਸ਼ਾਨ ਹੋਏ। ਜਿਸ ਦੇ ਚਲਦਿਆਂ ਲੋਕਾਂ ਵੱਲੋਂ ਤਹਿਸੀਲ ਕੰਪਲੈਕਸ ਦੀਨਾਨਗਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਤੇ ਬੈਠੇ ਲੋਕਾਂ ਨਾਇਬ ਤਹਿਸੀਲਦਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ 'ਤੇ ਬੈਠੇ ਲੋਕਾਂ ਨੇ ਦੋਸ਼ ਲਾਇਆ ਕਿ ਨਾਇਬ ਤਹਿਸੀਲਦਾਰ ਬਿਨਾਂ ਕਿਸੇ ਕਾਰਨ ਉਹਨਾਂ ਦੀਆਂ ਰਜਿਸਟਰੀਆਂ ਰੋਕ ਰਹੇ ਹਨ। 

ਉਨ੍ਹਾਂ ਦੋਸ਼ ਲਾਇਆ ਕਿ ਨਾਇਬ ਤਹਿਸੀਲਦਾਰ ਆਪਣੇ ਚਹੇਤਿਆਂ ਦੀਆਂ ਰਜਿਸਟਰੀਆਂ ਕਰ ਰਹੇ ਹਨ। ਪਰ ਆਮ ਲੋਕਾਂ ਦੀਆਂ ਰਜਿਸਟਰੀਆਂ ਨਹੀਂ ਕਰ ਰਹੇ। ਜਿਸ ਕਾਰਨ ਖੇਤਰ ਦੇ ਲੋਕ ਖਾਸੇ ਪਰੇਸ਼ਾਨ ਹਨ। ਉਧਰ ਜਦ  ਦੂਜੇ ਪਾਸੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੀ ਬਿਨਾਂ ਐੱਨਓਸੀ ਤੋਂ ਰਜਿਸਟਰੀ ਨਹੀਂ ਕੀਤੀ ਜਾ ਰਹੀ ਤੇ ਜੋ ਵੀ ਰਜਿਸਟਰੀ ਕੀਤੀ ਜਾ ਰਹੀ ਹੈ ਉਹ ਕਾਨੂੰਨ ਦੀਆਂ ਸ਼ਰਤਾਂ ਅਨੁਸਾਰ ਹੀ ਕੀਤੀ ਜਾ ਰਹੀ ਹੈ। ਇਹ ਧਰਨਾ ਕਰੀਬ 2 ਘੰਟੇ ਲਗਾਤਾਰ ਜਾਰੀ ਰਿਹਾ ਪਰ ਅਖੀਰ ਵਿੱਚ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਬਟਾਲਾ ਅਰਜੁਨ ਸਿੰਘ ਨੇ ਧਰਨਾ ਦੇ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਧਰਨੇ 'ਤੇ ਬੈਠੇ ਲੋਕਾਂ ਵੱਲੋਂ ਤਹਿਸੀਲਦਾਰ ਬਟਾਲਾ ਅਰਜਨ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਤਹਿਸੀਲਦਾਰ ਬਟਾਲਾ ਵੱਲੋਂ ਰਜਿਸਟਰੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨ ਖਤਮ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News