PSEB ਪ੍ਰੀਖਿਆਵਾਂ ਨੂੰ ਲੈ ਕੇ ਗੰਭੀਰ ਨਹੀਂ, ਹੁਣ ਤੱਕ ਨਹੀਂ ਲਗਾਏ ਅਬਜ਼ਰਵਰ ਅਤੇ ਚੈਕਿੰਗ ਲਈ ਉੱਡਣ ਦਸਤੇ
Friday, Feb 16, 2024 - 11:27 AM (IST)
ਅੰਮ੍ਰਿਤਸਰ (ਦਲਜੀਤ)-ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਬੋਰਡ ਵੱਲੋਂ ਬਾਰਵੀਂ ਜਮਾਤ ਦੇ 3 ਅਤੇ ਦਸਵੀਂ ਜਮਾਤ ਦੇ 2 ਪੇਪਰ ਹੋਣ ਮਗਰੋਂ ਵੀ ਜ਼ਿਲ੍ਹੇ ਅੰਦਰ ਹੁਣ ਤੱਕ ਨਾ ਤਾਂ ਪ੍ਰੀਖਿਆ ਕੇਂਦਰਾਂ ’ਤੇ ਅਬਜ਼ਰਵਰ ਅਤੇ ਨਾ ਹੀ ਕੇਂਦਰਾਂ ਦੀ ਜਾਂਚ ਲਈ ਉਡਣ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਹੈ। ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਵਿਚ ਗਠਿਤ ਇਕ ਟੀਮ ਲਗਾਤਾਰ ਜ਼ਿਲੇ ਦੇ ਪ੍ਰੀਖਿਆ ਕੇਂਦਰਾਂ ਦੀ ਮੋਨੀਟਰਿੰਗ ਕਰ ਕੇ ਚੈਕਿੰਗ ਕਰ ਰਹੀ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਲਈ ਜ਼ਿਲੇ ਵਿਚ 237 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਬੋਰਡ ਵੱਲੋਂ ਨਕਲ ’ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਬੋਰਡ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨਕਲ ’ਤੇ ਨਕੇਲ ਸਿਰਫ ਕਾਗਜ਼ਾਂ ਵਿਚ ਹੀ ਕੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਕੁਮਾਰ, ਜਿਨ੍ਹਾਂ ਕੋਲ ਜ਼ਿਲ੍ਹਾ ਪਠਾਨਕੋਟ ਦੇ ਸਕੂਲਾਂ ਦਾ ਵੀ ਚਾਰਜ ਹੈ, ਉਹ ਬੀਤੇ ਦਿਨ ਜ਼ਿਲ੍ਹਾ ਪਠਾਨਕੋਟ ਵਿਚ ਚੈਕਿੰਗ ਲਈ ਗਏ ਹੋਏ ਸਨ, ਜਦਕਿ ਉਨ੍ਹਾਂ ਤੋਂ ਬਾਅਦ ਉਪ ਜ਼ਿਲਾ ਸਿੱਖਿਆ ਅਫਸਰ ਬਲਰਜ ਸਿੰਘ ਢਿੱਲੋਂ ਖੁਦ ਫੀਲਡ ਵਿਚ ਉਤਰ ਕੇ ਦਿਹਾਤੀ ਖੇਤਰ ਵਿਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰ ਰਹੇ ਸਨ।
ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8