CBSE ਪ੍ਰੀਖਿਆਵਾਂ ਦੇ ਮੱਦੇਨਜ਼ਰ ਕੇਂਦਰਾਂ ਦੇ 100 ਮੀਟਰ ਦੇ ਘੇਰੇ ''ਚ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ
Sunday, Feb 16, 2025 - 12:07 PM (IST)

ਗੁਰਦਾਸਪੁਰ (ਹਰਮਨ)- ਸੈਂਟਰਲ ਬੋਰਡ ਆਫ਼ ਸਕੈਂਡਰੀ ਐਜੂਕੇਸ਼ਨ ਵੱਲੋਂ ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ। ਇਹ ਹੁਕਮ ਇੱਕਤਰਫ਼ਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8