ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਪਾਰਟੀ ਦਾ ਕਾਫ਼ਲਾ ਰਿਹੈ ਵੱਧ: ਵਿਧਾਇਕ ਸ਼ੈਰੀ ਕਲਸੀ

11/14/2023 6:16:06 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ 'ਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਨੇ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਬਾਜਵਾ ਜੋ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਰੱਖੇ ਸਮਾਗਮ ਦੋਰਾਨ ਕੀਤਾ।

ਇਹ ਵੀ ਪੜ੍ਹੋ- ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਵਿਧਾਇਕ ਸ਼ੈਰੀ ਕਲਸੀ ਨੇ ਅਕਾਲੀ ਦਲ ਛੱਡ ਕੇ ਆਪ ਪਾਰਟੀ 'ਚ ਸ਼ਾਮਲ ਹੋਣ ਵਾਲੇ ਸੁਖਜਿੰਦਰ ਸਿੰਘ ਬਾਜਵਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕਹਿੱਤ ਲਈ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫ਼ਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ।

ਇਹ ਵੀ ਪੜ੍ਹੋ-  ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ

ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫ਼ੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ। ਸਕੂਲ ਆਫ ਐਂਮੀਨਸ ਖੋਲ੍ਹੇ ਗਏ। ਕਰੀਬ 650 ਆਮ ਆਦਮੀ ਕਲੀਨਿਕ ਰਾਜ ਭਰ ਅੰਦਰ ਸਫਲਤਾਪੂਰਵਕ ਚੱਲ ਰਹੇ ਹਨ। 600 ਯੂਨਿਟ ਬਿਜਲੀ ਮਾਫ਼ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ।

ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ- ਗੁਰੂਹਰਸਹਾਏ ਵਿਖੇ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News