ਪੁਲਵਾਮਾ ਹਮਲੇ ਦੇ ਵਿਰੋਧ ''ਚ ਮੁਸਲਿਮ ਭਾਈਚਾਰੇ ਵਲੋਂ ਪਾਕਿ ਖਿਲਾਫ ਪ੍ਰਦਰਸ਼ਨ

02/17/2019 5:41:05 PM

ਤਰਨਤਾਰਨ (ਵਿਜੈ ਕੁਮਾਰ)—ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਫੌਜੀ ਜਵਾਨਾਂ 'ਤੇ ਹੋਏ ਆਤਮਘਾਤੀ ਹਮਲੇ 'ਚ 42ਜਵਾਨ ਸ਼ਹੀਦ ਹੋ ਗਏ ਸਨ, ਜਿਸ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੇ ਦਿਲਾਂ 'ਚ ਰੋਸ ਹੈ ਅਤੇ ਲੋਕ ਪਾਕਿਸਤਾਨ ਅਤੇ ਅੱਤਵਾਦ ਦੇ ਪੁਤਲੇ ਸਾੜ ਕੇ ਆਪਣਾ ਰੋਸ ਜ਼ਾਹਿਰ ਕੇ ਰਹੇ। ਤਰਨਤਾਰਨ 'ਚ ਅੱਜ ਮੁਸਲਿਮ ਭਾਈਚਾਰੇ ਵਲੋਂ ਮਿਲ ਕੇ ਪਾਕਿਸਤਾਨ ਵਲੋਂ ਕੀਤੇ ਇਸ ਕਾਇਰਾਨਾ ਹਮਲੇ ਤੇ ਆਪਣਾ ਰੋਸ ਵਿਅਕਤ ਕਰਦਿਆਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ 'ਤੇ ਮੁਸਲਿਮ ਭਾਈਚਾਰੇ ਵਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ ਗਏ ਅਤੇ ਹਿੰਦੁਸਤਾਨ ਜਿੰਦਾਬਾਦ ਕਿਹਾ ਗਿਆ।

ਇਸ ਮੌਕੇ ਮੁਸਲਿਮ ਭਾਈਚਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਫੌਜੀ ਜਵਾਨਾਂ 'ਤੇ ਕਾਇਰਾਨਾ ਹਮਲਾ ਕੀਤਾ ਹੈ। ਅਸੀਂ ਉਸ ਦੀ ਕਰੜੇ ਸ਼ਬਦਾਂ 'ਚ ਨਿਖੇਦੀ ਕਰਦੇ ਹਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਜੋ ਵੀ ਪਾਕਿਸਤਾਨ ਨੇ ਆਤਮਘਾਤੀ ਹਮਲਾ ਕੀਤਾ ਹੈ। ਅਸੀਂ  ਮੁਸਲਿਮ ਭਾਈਚਾਰਾ ਮੰਗ ਕਰਦੇ ਹਾਂ ਕਿ ਪਾਕਿਸਤਾਨ ਨੂੰ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇ ਅਤੇ ਜੋ ਪਾਕਿਸਤਾਨ ਨਾਲ ਰਿਸ਼ਤੇ ਹਨ ਉਹ ਖਤਮ ਕਰ ਦਿੱਤੇ ਜਾਣ।


Shyna

Content Editor

Related News