ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ, 25 ਤੋਂ 27 ਮਈ ਤੱਕ ਹੋਵੇਗੀ ਹੜਤਾਲ

Thursday, May 14, 2026 - 10:33 AM (IST)

ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ, 25 ਤੋਂ 27 ਮਈ ਤੱਕ ਹੋਵੇਗੀ ਹੜਤਾਲ

ਅੰਮ੍ਰਿਤਸਰ (ਸੁਮੀਤ)- ਭਵਿੱਖ ’ਚ ਆਪਣੀ ਰਣਨੀਤੀ ਸਪੱਸ਼ਟ ਕਰਨ ਲਈ ਪੂਰੇ ਪੰਜਾਬ ’ਚ ਸਾਰੇ ਡਿਪੂਆਂ ’ਤੇ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਰਮਚਾਰੀਆਂ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਅੰਮ੍ਰਿਤਸਰ ਡਿਪੂ ’ਚ ਪਨਬੱਸ/ਪੀ. ਆਰ. ਟੀ. ਸੀ. ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਅਤੇ ਅਗਲੇ ਸੰਘਰਸ਼ ਨੂੰ ਲੈ ਕੇ ਮੀਟਿੰਗ ਕੀਤੀ, ਜਿਸ ’ਚ ਪੰਜਾਬ ਸੰਯੁਕਤ ਸਕੱਤਰ ਜੋਧ ਸਿੰਘ ਅਤੇ ਪੰਜਾਬ ਖ਼ਜ਼ਾਨਚੀ ਬਲਜੀਤ ਸਿੰਘ ਨੇ ਯੂਨੀਅਨ ਕਰਮਚਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੀ 25, 26 ਅਤੇ 27 ਮਈ ਨੂੰ ਯੂਨੀਅਨ ਹੜਤਾਲ ਕਰੇਗੀ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ। ਪਿਛਲੇ ਚਾਰ ਸਾਲਾਂ ’ਚ ਵਿਭਾਗ ’ਚ ਇਕ ਵੀ ਸਰਕਾਰੀ ਬੱਸ ਨਹੀਂ ਲਗਾਈ ਗਈ। ਟਰਾਂਸਪੋਰਟ ਵਿਭਾਗ ਦੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਗਿਆ। 11 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਵੀ ਪੱਕਾ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਨੂੰ ਸਪੈਸ਼ਲ ਕੇਡਰ ਪਾਲਿਸੀ ਵੱਲ ਧੱਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇਣ ਅਤੇ ਟਾਈਮ ਟੇਬਲ ਬਣਾਉਣ ਦੀ ਥਾਂ ਪ੍ਰਾਈਵੇਟ ਬੱਸਾਂ ਦੇ ਹੱਕ ’ਚ ਟਾਈਮ ਟੇਬਲ ਬਣਾਏ ਜਾ ਰਹੇ ਹਨ। ਡਿਪੂ ਸਕੱਤਰ ਜੁਗਰਾਜ ਸਿੰਘ, ਸੀਨੀਅਰ ਵਾਈਸ ਪ੍ਰਧਾਨ ਪਰਮਿੰਦਰ ਸਿੰਘ, ਖ਼ਜ਼ਾਨਚੀ ਕੁਲਜੀਤ ਸਿੰਘ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਸਰਕਾਰ ਸਰਕਾਰੀ ਬੱਸਾਂ ਦੇਣ ਦੀ ਥਾਂ ਟਾਇਰਾਂ ਅਤੇ ਸਪੇਅਰ ਪਾਰਟਸ ਵਾਲੀਆਂ ਬੱਸਾਂ ਦੇ ਰਹੀ ਹੈ। ਵਿਭਾਗ ’ਚ ਸਰਕਾਰੀ ਬੱਸਾਂ ਦੇਣ ਦੀ ਥਾਂ ਸਰਕਾਰ ਆਪਣੇ ਚਹੇਤਿਆਂ ਦੀ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਚਲਾ ਰਹੀ ਹੈ ਤਾਂ ਜੋ ਵਿਭਾਗ ਨੂੰ ਪ੍ਰਾਈਵੇਟ ਕੀਤਾ ਜਾ ਸਕੇ। ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਵਿਰੋਧ ਕਰਨ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਉਨ੍ਹਾਂ ਕਿਹਾ ਜੇਕਰ ਸਰਕਾਰ 10,000 ਸਰਕਾਰੀ ਬੱਸਾਂ ਦੇਣ, ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਬੰਦ ਕਰਨ, ਬਾਕੀ ਮੰਗਾਂ ਪੂਰੀਆਂ ਕਰਨ ਅਤੇ ਜੇਲ੍ਹਾਂ ’ਚ ਬੰਦ ਕਰਮਚਾਰੀਆਂ ਨੂੰ ਰਿਹਾਅ ਨਹੀਂ ਕਰਦੀ ਤਾਂ ਯੂਨੀਅਨ 18 ਮਈ ਨੂੰ ਇਕ ਦਿਨ ਦੀ ਹੜਤਾਲ ਕਰਨ, ਸਾਰੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਅੱਗੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ। ਜੇਕਰ ਫਿਰ ਵੀ ਹੱਲ ਨਾ ਨਿਕਲਿਆ ਤਾਂ 25-26-27 ਮਈ ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News