ਸੁਖਬੀਰ ਬਾਦਲ ਤੇ ਉਸਦੇ ਸਾਥੀਆਂ ਨੂੰ ਮਿਲੀ ਸਜ਼ਾ ਸਹੀ ਤੇ ਇਤਿਹਾਸਕ ਫ਼ੈਸਲਾ: ਡਾ.ਰਤਨ ਸਿੰਘ ਅਜਨਾਲਾ

Tuesday, Dec 03, 2024 - 02:03 PM (IST)

ਸੁਖਬੀਰ ਬਾਦਲ ਤੇ ਉਸਦੇ ਸਾਥੀਆਂ ਨੂੰ ਮਿਲੀ ਸਜ਼ਾ ਸਹੀ ਤੇ ਇਤਿਹਾਸਕ ਫ਼ੈਸਲਾ: ਡਾ.ਰਤਨ ਸਿੰਘ ਅਜਨਾਲਾ

ਅਜਨਾਲਾ(ਬਾਠ, ਗੁਰਜੰਟ)- ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਤੇ ਉਸਦੇ ਸਾਥੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਡਾਕਟਰ ਰਤਨ ਸਿੰਘ ਅਜਨਾਲਾ ਸਾਬਕਾ ਲੋਕ ਸਭਾ ਮੈਂਬਰ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਆਪ ਹੁਦਰੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਣ ਵੇਲੇ ਵਾਪਰੀਆਂ ਬਰਗਾੜੀ ਵਰਗੀਆਂ ਮੰਦਭਾਗੀਆਂ ਘਟਨਾਵਾਂ 'ਤੇ ਸਰਕਾਰ ਦੇ ਕਾਰਜਕਾਲ ਦੌਰਾਨ ਪੰਥ ਵਿਰੋਧੀ ਲਏ ਗਏ ਫੈਸਲਿਆਂ ਕਾਰਨ ਸੁਖਬੀਰ ਬਾਦਲ ਤੇ ਉਸ ਦੀ ਸਮੂਹ ਜੁੰਡਲੀ ਪੰਥ ਦੀ ਗੁਣਾਗਾਰ ਸੀ।

ਇਹ ਵੀ ਪੜ੍ਹੋ-  ਅਕਾਲੀ ਆਗੂਆਂ ਨੇ ਕੀਤੇ ਪਖਾਨੇ ਸਾਫ਼

ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਏ ਗਏ ਇਤਿਹਾਸਕ ਫ਼ੈਸਲੇ ਨਾਲ ਪੰਥ ਹਤੈਸ਼ੀ ਪੰਜਾਬ ਪੱਖੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਰਸਜੀਤੀ ਲਈ ਸੰਘਰਸ਼ ਕਰ ਰਹੇ ਲੋਕਾਂ ਵਿੱਚ ਨਵੀਂ ਰੂਹ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ 'ਤੇ ਪਹਿਰਾ ਦਿੰਦਿਆਂ ਉਹ ਸਾਰੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਹਰ ਸੰਭਵ ਯਤਨ ਅਮਲ 'ਚ ਲਿਆਉਣਗੇ।

ਇਹ ਵੀ ਪੜ੍ਹੋ-  ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ

ਡਾ.ਅਜਨਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਦੇ ਅਗਲੇ ਸਿਆਸੀ ਭਵਿੱਖ ਦਾ ਲੋਕ ਫੈਸਲਾ ਕਰਨਗੇ ਪਰ ਉਹ ਸਾਰੇ ਹੀ ਪੁਰਾਣੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦੇ ਹਨ ਕਿ ਆਓ ਇੱਕ ਮੁਹਾਜ 'ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰੀਏ। ਇਸ ਮੌਕੇ ਉਹਨਾਂ ਨਾਲ ਬਲਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਬਲਦੇਵ ਸਿੰਘ ਫੌਜ਼ੀ ਭੋਏਵਾਲੀ,ਐਡਵੋਕੇਟ ਜਤਿੰਦਰ ਸਿੰਘ ਚੌਹਾਨ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News