ਪੰਜਾਬ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ 11ਅਪ੍ਰੈਲ ਨੂੰ ਰੋਸ ਵਜੋਂ ਰਹਿਣਗੀਆਂ ਬੰਦ: ਡਾ.ਮੋਹਿਤ ਮਹਾਜਨ

04/09/2022 4:01:41 PM

ਗੁਰਦਾਸਪੁਰ (ਹੇਮੰਤ) - ਫੈਡਰੇਸ਼ਨ ਆਫ ਪ੍ਰਾਇਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਨੂੰ ਰੋਸ ਵਜੋਂ ਬੰਦ ਰਹਿਣਗੀਆਂ। ਇਸ ਸਬੰਧੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ.ਜਗਜੀਤ ਸਿੰਘ ਧੂਰੀ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਤੀਨਿਧੀ ਡਾ.ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੀਂ ਦਿਨੀਂ ਗੁਰਦਾਸਪੁਰ ਦੇ ਇਕ ਸਕੂਲ ਦੀ ਚਾਰ ਸਾਲਾਂ ਬੱਚੀ ਨਾਲ ਜਬਰਜ਼ਨਾਹ ਹੋਣ ਦੀ ਘਟਨਾ ਸਾਹਮਣੇ ਆਈ ਹੈ। 

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਮੁਤਾਬਕ ਬੱਚੀ ਠੀਕ ਠਾਕ ਆਪਣੀ ਕਲਾਸ ਵਿਚ ਜਾਂਦੀ ਹੈ ਅਤੇ ਪੂਰੇ ਦਿਨ ਉਪਰੰਤ ਬੱਚੀ ਦੀ ਮਾਤਾ ਉਸ ਨੂੰ ਆਪ ਸਕੂਲ ਵਿਚੋਂ ਮੋਟਰਸਾਈਕਲ ’ਤੇ ਲੈ ਕੇ ਗਈ। ਬਜ਼ਾਰ ਜਾਣ ਉਪਰੰਤ ਬੱਚੀ ਘਰ ਗਈ। ਇਕ ਹੋਰ ਵੀਡੀਓ ਮੁਤਾਬਕ ਬੱਚੀ ਸ਼ਾਮ ਨੂੰ ਮੁਹੱਲੇ ਵਿਚ ਸਹੀਂ ਘੁੰਮਦੀ ਨਜ਼ਰ ਆ ਰਹੀ ਹੈ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ। ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨਜਮੈਂਟ ’ਤੇ ਪਰਚਾ ਦਰਜ ਤੇ ਗ੍ਰਿਫ਼ਤਾਰ ਕਰਨ ਦੀ ਵੀ ਨਿੰਦਾ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ

ਉਨ੍ਹਾਂ ਨੇ ਕਿਹਾ ਕਿ ਪੁਲਸ ਅਤੇ ਸਾਰਾ ਇਲਾਕਾ ਜਾਣਦਾ ਹੈ ਕਿ ਮੈਨਜਮੈਂਟ ਨਿਰਦੋਸ਼ ਹੈ। ਪੁਲਸ ਨੇ ਅਜੇ ਤੱਕ ਕੋਈ ਅਸਲ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਗੁਰਦਾਸਪੁਰ ਦੀਆਂ ਸਾਰੀਆਂ ਸੰਸਥਾਵਾਂ ਇਕ ਦਿਨ ਲਈ ਬੰਦ ਕੀਤੀਆਂ ਗਈਆਂ ਸਨ। ਹੁਣ 11 ਅਪ੍ਰੈਲ ਨੂੰ ਪੂਰੇ ਪੰਜਾਬ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਬੰਦ ਦਾ ਸਮਰਥਨ ਜੁਆਇੰਟ ਐਸੋਸੀਏਸਨਜ਼ ਆਫ ਕਾਲਜ਼ਜ, ਰਾਸਾ, ਕਾਸਾ, ਈ.ਸੀ.ਐੱਸ ਵੱਲੋਂ ਵੀ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਮਹਾਰਥੀ ਨਵਜੋਤ ਸਿੱਧੂ ਤੇ ਇਮਰਾਨ ਖਾਨ ਆਖਿਰ ਕਿਉਂ ਸਿਆਸਤ ’ਚ ਹੋ ਗਏ ਫਲਾਪ

ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ ਜੇਕਰ ਬੱਚੀ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਨਿਰਦੋਸ਼ ਮੈਨਜਮੈਂਟ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਾਰੀਆਂ ਸੰਸਥਾਵਾਂ ਸੜਕਾਂ ਉੱਪਰ ਹੋਣਗੀਆਂ। ਇਸ ਮੀਟਿੰਗ ਦੌਰਾਨ ਸੰਸੰਥਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਕ ਪੱਤਰ ਲਿਖਿਆ ਗਿਆ।

rajwinder kaur

This news is Content Editor rajwinder kaur