ਪੰਜਾਬ ’ਚ ਸਿਹਤ ਸੇਵਾਵਾਂ ਸੁਧਾਰ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਪਾਵੇਗਾ ਆਪਣਾ ਅਹਿਮ ਯੋਗਦਾਨ

Thursday, May 16, 2024 - 02:46 PM (IST)

ਅੰਮ੍ਰਿਤਸਰ(ਦਲਜੀਤ)-ਪੰਜਾਬ ਵਿਚ ਸਿਹਤ ਸੇਵਾਵਾਂ ਦੇ ਸੁਧਾਰ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਆਪਣਾ ਅਹਿਮ ਯੋਗਦਾਨ ਪਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਹਾਈਕੋਰਟ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਸਬੰਧਤ ਵਿਅਕਤੀਆਂ ਨੂੰ ਜੁਰਮਾਨੇ ਵਜੋਂ ਪੈਸੇ ਦੀ ਅਦਾਇਗੀ ਦੀ ਥਾਂ ’ਤੇ ਸਰਕਾਰੀ ਹਸਪਤਾਲਾਂ ਵਿਚ ਘਾਟ ਵਾਲੀ ਸਮੱਗਰੀ ਪੂਰਾ ਕਰਨ ਦੇ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਹਾਈਕੋਰਟ ਵੱਲੋਂ ਇਸ ਸਬੰਧੀ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੇ ਇੰਚਾਰਜਾਂ ਨੂੰ ਫੋਨ ਰਾਹੀਂ ਦਰਸ਼ਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਹਾਈਕੋਰਟ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੇ ਇੰਚਾਰਜਾਂ ਨੂੰ ਫੋਨ ਦੇ ਤਹਿਤ ਹਸਪਤਾਲਾਂ ਨੂੰ ਜੁਰਮਾਨੇ ਵਾਲੀ ਰਾਸ਼ੀ ਸਬੰਧਤ ਵਿਅਕਤੀਆਂ ਰਾਹੀਂ ਭੇਜਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

ਹਾਈਕੋਰਟ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਸਿਹਤ ਸੇਵਾਵਾਂ ਦੇ ਖੇਤਰ ਵਿਚ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਕਈ ਥਾਵਾਂ ’ਤੇ ਵੱਖ-ਵੱਖ ਮਸ਼ੀਨਰੀ ਦੀ ਵੱਡੇ ਪੱਧਰ ’ਤੇ ਘਾਟ ਹੈ। ਪੰਜਾਬ ਸਰਕਾਰ ਵੱਲੋਂ ਭਾਵੇਂ ਇਸ ਘਾਟ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ਤੇ ਉਪਰਾਲੇ ਕੀਤੇ ਜਾਂਦੇ ਹਨ ਪਰ ਰੋਜ਼ਾਨਾ ਹਸਪਤਾਲਾਂ ਵਿਚ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਸਰਕਾਰੀ ਮਸ਼ੀਨਰੀ ਦੀ ਘਾਟ ਹਮੇਸ਼ਾ ਰੜਕਦੀ ਰਹਿੰਦੀ ਹੈ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੋਣ ਵੱਖ-ਵੱਖ ਕੇਸਾਂ ਵਿੱਚ ਜੁਰਮਾਨੇ ਵੱਜੋਂ ਸੰਬੰਧਤ ਵਿਅਕਤੀਆਂ ਨੂੰ ਹੁਣ ਸਰਕਾਰੀ ਹਸਪਤਾਲਾਂ ਵਿਚ ਘਾਟ ਵਾਲੀ ਸਮੱਗਰੀ ਪੂਰਾ ਕਰਨ ਦੇ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਜ਼ਿਲਾ ਪੱਧਰੀ ਸਿਵਲ ਹਸਪਤਾਲ ਦੇ ਇੰਚਾਰਜ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਵਰਨਜੀਤ ਧਵਨ ਅਤੇ ਇੰਚਾਰਜ਼ ਡਾ. ਮਦਨ ਮੋਹਨ ਨੇ ਦੱਸਿਆ ਕਿ ਬੀਤੇ ਦਿਨੀ ਮਾਣਯੋਗ ਹਾਈਕੋਰਟ ਦੇ ਅਧਿਕਾਰੀਆਂ ਵੱਲੋਂ ਫੋਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੇ ਹਸਪਤਾਲ ਵਿੱਚ ਕੋਰਟ ਰਾਹੀਂ ਕੁਝ ਵਿਅਕਤੀਆਂ ਨੂੰ ਭੇਜਿਆ ਜਾਵੇਗਾ, ਜਿਨਾਂ ਨੂੰ ਜੁਰਮਾਨੇ ਵਜੋਂ ਹਾਈਕੋਰਟ ਵੱਲੋਂ ਕ੍ਰਮਵਾਰ 90000, 20000 ਅਤੇ 30 ਹਜ਼ਾਰ ਰੁਪਏ ਦੀ ਘਾਟ ਵਾਲੀ ਕੋਈ ਵੀ ਮਸ਼ੀਨਰੀ ਲੈਣ ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਡਾ. ਧਵਨ ਅਤੇ ਡਾ. ਮਦਨ ਨੇ ਦੱਸਿਆ ਕਿ ਬੀਤੇ ਦਿਨ ਵੀ ਇਕ ਵਿਅਕਤੀ 20 ਹਜ਼ਾਰ ਰੁਪਏ ਲਾਗਤ ਵਾਲੀ ਏ. ਸੀ. ਜੀ. ਦੀ ਮਸ਼ੀਨ ਲੈ ਕੇ ਆਇਆ ਸੀ ਪਰ ਤਕਨੀਕੀ ਖਰਾਬੀ ਹੋਣ ਕਾਰਨ ਉਹ ਮਸ਼ੀਨ ਹਸਪਤਾਲ ਵਿਚ ਨਹੀਂ ਚੱਲੀ ਅਤੇ ਸਬੰਧਤ ਵਿਅਕਤੀ ਨੂੰ ਵਾਪਸ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਹਾਈਕੋਰਟ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ। ਮਾਣਯੋਗ ਕੋਰਟ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਥਾਂ-ਥਾਂ ’ਤੇ ਸ਼ਲਾਘਾ ਹੋ ਰਹੀ ਹੈ। ਡਾ. ਧਵਨ ਅਤੇ ਡਾ. ਮਦਨ ਨੇ ਕਿਹਾ ਕਿ ਵਿਚ ਜੋ ਵੀ ਘਾਟ ਹੋਵੇਗੀ ਉਸ ਨੂੰ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਸਿਵਲ ਹਸਪਤਾਲ ਵਿੱਚ ਦੂਰ ਦਰਾਂਡੇ ਤੋਂ ਮਰੀਜ਼ ਸਿਹਤ ਸੇਵਾਵਾਂ ਦਾ ਲਾਭ ਲੈਣ ਦੇ ਲਈ ਆ ਰਹੇ ਹਨ ਅਤੇ ਵਧੀਆ ਸੇਵਾਵਾਂ ਮਿਲਣ ਕਾਰਨ ਰੋਜ਼ਾਨਾ ਦੀ ਓ. ਪੀ. ਡੀ. ਵਿਚ ਇਜਾਫਾ ਹੋ ਰਿਹਾ ਹੈ। ਮਾਣਯੋਗ ਹਾਈਕੋਰਟ ਦੇ ਸ਼ਲਾਘਾਯੋਗ ਫੈਸਲੇ ਨਾਲ ਮਰੀਜ਼ਾਂ ਨੂੰ ਹੋਰ ਵਧੀਆ ਸੇਵਾਵਾਂ ਮਿਲਣਗੀਆਂ।

ਇਹ ਵੀ ਪੜ੍ਹੋ- ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ 'ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Shivani Bassan

Content Editor

Related News