20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ ਵੀ ਮੈਦਾਨ ’ਚ ਉਤਰੀਆਂ
Monday, May 18, 2026 - 01:54 PM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ’ਚ 20 ਮਈ ਨੂੰ ਪ੍ਰਸਤਾਵਿਤ ਕੈਮਿਸਟ ਬੰਦ ਨੂੰ ਲੈ ਕੇ ਮਾਹੌਲ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਬੰਦ ਦੇ ਐਲਾਨ ਨੂੰ ਹੁਣ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਅਤੇ ਅਪੋਲੋ ਫਾਰਮੇਸੀ ਵੱਲੋਂ ਵੀ ਸਮਰਥਨ ਮਿਲ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦਾਅਵਾ ਕੀਤਾ ਹੈ ਕਿ 20 ਮਈ ਨੂੰ ਪੂਰਾ ਪੰਜਾਬ ਮੁਕੰਮਲ ਤੌਰ ’ਤੇ ਬੰਦ ਰਹੇਗਾ ਅਤੇ ਇਸ ਦਾ ਵਿਆਪਕ ਅਸਰ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਅਤੇ ਨਿੱਜੀ ਸੰਸਥਾਵਾਂ ਵੱਲੋਂ ਵੀ ਇਸ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਹ ਅੰਦੋਲਨ ਹੁਣ ਸੂਬਾ ਪੱਧਰੀ ਬਣ ਚੁੱਕਾ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਦੂਜੇ ਪਾਸੇ ਡਿਸਟ੍ਰਿਕਟ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਭਾਟੀਆ ਅਤੇ ਜਨਰਲ ਸਕੱਤਰ ਸੰਜੀਵ ਜੈਨ ਨੇ ਦੱਸਿਆ ਕਿ ਬੰਦ ਨੂੰ ਕਾਮਯਾਬ ਬਣਾਉਣ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਮਿਸਟ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਅਤੇ ਸੰਬੰਧਤ ਵਿਭਾਗਾਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
ਆਗੂਆਂ ਨੇ ਸਪੱਸ਼ਟ ਕੀਤਾ ਕਿ ਆਨਲਾਈਨ ਦਵਾਈਆਂ ਦੀ ਖਰੀਦ-ਫਰੋਖਤ ਕਾਰਨ ਸਥਾਨਕ ਕੈਮਿਸਟਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਢੰਗ ਦੇ ਨਿਯੰਤਰਣ ਦੇ ਚੱਲ ਰਹੀ ਆਨਲਾਈਨ ਫਾਰਮੇਸੀ ਪ੍ਰਣਾਲੀ ਰਵਾਇਤੀ ਮੈਡੀਕਲ ਸਟੋਰਾਂ ਲਈ ਖਤਰਾ ਬਣ ਰਹੀ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ’ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
