ਤਰਨ ਤਾਰਨ ''ਚ ਵੀ ਮਿਲਿਆ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ

Friday, Aug 21, 2026 - 01:25 PM (IST)

ਤਰਨ ਤਾਰਨ ''ਚ ਵੀ ਮਿਲਿਆ ਪੰਜਾਬ ਬੰਦ ਦਾ ਭਰਵਾਂ ਹੁੰਗਾਰਾ

ਤਰਨ ਤਾਰਨ (ਰਮਨ): ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਤਰਨ ਤਾਰਨ 'ਚ ਭਰਵਾਂ ਸਮਰਥਨ ਮਿਲਿਆ ਹੈ। ਸਵੇਰ ਤੋਂ ਹੀ ਸ਼ਹਿਰ ਦੇ ਸਮੂਹ ਬਾਜ਼ਾਰ, ਵਪਾਰਕ ਅਦਾਰੇ, ਕਾਰਖਾਨੇ, ਫੈਕਟਰੀਆਂ ਅਤੇ ਪ੍ਰਾਈਵੇਟ ਸਕੂਲ ਪੂਰਨ ਰੂਪ 'ਚ ਬੰਦ ਰਹੇ। 

ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ

ਬੰਦ ਦੌਰਾਨ ਵਿਆਹ ਵਾਲੀਆਂ ਗੱਡੀਆਂ ਅਤੇ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਗਈ, ਉਨ੍ਹਾਂ ਨੂੰ ਰੋਕਿਆ ਨਹੀਂ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਮੈਡੀਕਲ ਸੇਵਾਵਾਂ ਨੂੰ ਵੀ ਛੋਟ ਦਿੱਤੀ ਗਈ ਸੀ, ਤਾਂ ਜੋ ਮਰੀਜ਼ਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।ਖਾਸ ਗੱਲ ਇਹ ਰਹੀ ਕਿ ਰੱਖੜੀ ਦੇ ਤਿਉਹਾਰ ਦੇ ਬਾਵਜੂਦ ਵੀ ਹਲਵਾਈਆਂ ਅਤੇ ਹੋਰ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News