''ਨਸ਼ੇ ਦਾ ਧੰਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ''ਤੇ ਬਖਸ਼ਿਆ ਨਹੀਂ ਜਾਵੇਗਾ''

08/14/2021 1:38:42 PM

ਭਿੱਖੀਵਿੰਡ ਖਾਲੜਾ (ਸੁਖਚੈਨ ਅਮਨ)- ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਹਰ ਪਿੰਡ ਵਿੱਚ ਪੁਲਸ ਦੀ ਉਨ੍ਹਾਂ ਲੋਕਾਂ 'ਤੇ ਨਜ਼ਰ ਹੈ, ਜੋ ਨਸ਼ੇ ਦਾ ਧੰਦਾ ਕਰਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਸ ਥਾਣਾ ਕੱਚਾ ਪੱਕਾ ਦੇ ਐੱਸ. ਐੱਚ. ਓ. ਮੈਡਮ ਸੋਨੇ ਨੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਥਾਣੇ ਅਧੀਨ ਆਉਂਦੇ ਜਿੰਨੇ ਵੀ ਪਿੰਡ ਹਨ, ਉਨ੍ਹਾਂ ਵਿਚ ਉਨ੍ਹਾਂ ਲੋਕਾਂ ਦੀਆਂ ਲਿਸਟਾਂ ਤਿਆਰ ਕਰ ਲਈਆਂ ਹਨ, ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ ਅਤੇ ਉਨ੍ਹਾਂ ਲੋਕਾਂ ਲਈ ਕਾਨੂੰਨ ਵਿੱਚ ਕਿਸੇ ਕੀਮਤ ਦੀ ਕੋਈ ਗੁੰਜਾਇਸ਼ ਨਹੀਂ ਜੋ ਨਸ਼ੇ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਦੇ ਹਨ। ਉਨ੍ਹਾਂ ਪਿੰਡਾਂ ਦੀ ਜਨਤਾ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਲੋਕਾਂ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ ਕਿਉਂਕਿ ਇਹ ਲੋਕ ਉਹ ਹਨ, ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ। 

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਕਰੀਬ 2 ਹਜ਼ਾਰ ਮੁਲਾਜ਼ਮ ਕਰਨਗੇ ਜਲੰਧਰ ਸ਼ਹਿਰ ਦੀ ਰਖਵਾਲੀ, ਸਟੇਡੀਅਮ ਸੀਲ

ਇਸ ਦੇ ਨਾਲ ਹੀ ਉਨ੍ਹਾਂ ਮੈਡੀਕਲ ਸਟੋਰਾਂ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵੀ ਮੈਡੀਕਲ ਸਟੋਰ ਵਾਲਾ ਨਸ਼ਾ ਵੇਚਦਾ ਕਾਬੂ ਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਈ ਅਤੇ ਮੈਡੀਕਲ ਸਟੋਰ ਵਾਲੇ ਮਾਲਕਾਂ ਨੂੰ ਇਹ ਚਿਤਾਵਨੀ ਹੈ ਕਿ ਉਹ ਹੀ ਦਵਾਈ ਦੇਣ ਜੋ ਡਾਕਟਰ ਦੀ ਪਰਚੀ ਹੈ ਨਾ ਕਿ ਪਰਚੀ ਤੋਂ ਬਿਨਾਂ ਕੋਈ ਵੀ ਨਸ਼ੇ ਦੀ ਗੋਲੀ ਜਾਂ ਟੀਕਾ ਦਿੱਤਾ ਜਾਵੇ, ਜੇ ਕੋਈ ਇਸ ਤਰ੍ਹਾਂ ਦਾ ਨਸ਼ੇ ਦੇ ਪਦਾਰਥ ਨਾਲ ਕਾਬੂ ਆ ਗਿਆ ਤਾਂ ਉਸ ਨੇ ਇਹ ਦੱਸ ਦਿੱਤਾ ਕਿ ਮੈਂ ਇਸ ਮੈਡੀਕਲ ਸਟੋਰ ਤੋਂ ਇਹ ਨਸ਼ੇ ਦਾ ਟੀਕਾ ਜਾਂ ਗੋਲ਼ੀਆਂ ਲਿਆਂਦੀਆਂ ਹਨ, ਉਸ 'ਤੇ ਵੀ ਸਖ਼ਤ ਕਾਰਵਾਈ ਹੋਵੇਗੀ।

ਅਖ਼ੀਰ ਵਿਚ ਉਨ੍ਹਾਂ ਨੇ ਪਿੰਡਾਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਧਿਆਨ ਦੇਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਬੀਮਾਰੀ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ਾ ਇਕ ਇਹੋ ਜਿਹੀ ਭੈੜੀ ਚੀਜ਼ ਹੈ, ਜੋ ਸਿਹਤ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ਕਰ ਦਿੰਦਾ ਹੈ।  

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News