ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਰੱਖਿਆ 5000 ਕਰੋੜ ਦਾ ਬਜਟ

07/14/2022 2:59:32 PM

ਤਰਨਤਾਰਨ (ਰਮਨ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਸਾਲ ਦੇ ਬਜਟ ’ਚ ਲਗਭੱਗ 5000 ਕਰੋੜ ਰੁਪਏ ਰੱਖਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਬੁੱਧਵਾਰ ਸਥਾਨਕ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਇੰਤਜ਼ਾਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਇਸ ਮੌਕੇ ਹਲਕਾ ਵਿਧਾਇਕ ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਿੰਘ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਐੱਸ.ਐੱਮ.ਓ.ਡਾ. ਸਵਰਨਜੀਤ ਧਵਨ ਆਦਿ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ’ਚ ਸਾਰੀਆਂ ਲੋੜੀਂਦੀਆਂ ਦਵਾਈਆਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਰਾਜ ’ਚ 75 ਮੁਹੱਲਾ ਕਲੀਨਿਕਾਂ ਦੀ ਖੋਲ੍ਹਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਕਰਵਾਉਣ ਲਈ ਵੱਡੀ ਸਹੂਲਤ ਮਿਲੇਗੀ। ਬਿਹਤਰ ਮੈਡੀਕਲ ਸਿੱਖਿਆ ਲਈ ਸੂਬੇ ਵਿਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਥਾਨਕ ਰੈਸਟ ਹਾਊਸ ਤਰਨ ਤਾਰਨ ਵਿਖੇ ਪਹੁੰਚਣ ’ਤੇ ਪੰਜਾਬ ਪੁਲਸ ਦੀ ਟੁੱਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ, ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ, ਐੱਸ.ਡੀ.ਐੱਮ ਰਜਨੀਸ਼ ਅਰੋੜਾ, ਡਾ. ਈਸ਼ਾ ਧਵਨ, ਫੂਡ ਸੇਫਟੀ ਅਫ਼ਸਰ ਅਸ਼ਵਨੀ ਕੁਮਾਰ, ਸਾਕਸ਼ੀ, ਡਾ. ਨੀਰਜ ਲਤਾ, ਡਾ. ਸੁਖਜਿੰਦਰ ਸਿੰਘ, ਡਾ. ਵੇਦ ਪ੍ਰਕਾਸ਼, ਗੁਰਦੇਵ ਸਿੰਘ ਢਿੱਲੋਂ, ਨਰਸਿੰਘ ਸਿਸਟਰ ਕੁਲਵੰਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਮੰਤਰੀ ਖੁੱਦ ਗੱਡੀ ਚਲਾ ਪੁੱਜੇ ਵਿਧਾਇਕ ਸੋਹਲ ਦੇ ਘਰ
ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਜਦੋਂ ਵਰਦੇ ਮੀਂਹ ’ਚ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਘਰ ਲਈ ਰਵਾਨਾ ਹੋਣ ਲੱਗੇ ਤਾਂ ਉਨ੍ਹਾਂ ਗੱਡੀ ਖੁੱਦ ਚਲਾਉਣੀ ਸ਼ੁਰੂ ਕਰ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਹਿਲਾ ਪ੍ਰਧਾਨ ਅੰਜੂ ਵਰਮਾ ਤੋਂ ਇਲਾਵਾ ਜ਼ਿਲਾ ਮਹਿਲਾ ਮੀਤ ਪ੍ਰਧਾਨ ਰੁਪਿੰਦਰ ਕੌਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਕੈਮਿਸਟ ਆਰਗੇਨਾਈਜ਼ੇਸ਼ਨ ਨੇ ਕੀਤਾ ਮੰਤਰੀ ਨੂੰ ਸਨਮਾਨਿਤ
ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਅਤੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੂੰ ਸਿਵਲ ਹਸਪਤਾਲ ਪੁੱਜਣ ਮੌਕੇ ਜ਼ਿਲ੍ਹੇ ਦੀ ਕੈਮਿਸਟ ਆਰਗੇਨਾਈਜ਼ੇਸ਼ਨ ਦੇ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਬੀਰ ਸਿੰਘ ਸੱਗੂ, ਜਨਰਲ ਸਕੱਤਰ ਪਵਨ ਚਾਵਲਾ, ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਚਾਵਲਾ, ਦਿਲਪ੍ਰੀਤ ਸਿੰਘ ਸਚਦੇਵਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ


rajwinder kaur

Content Editor

Related News