ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਨੂੰ ਲੈ ਕੇ ਵੱਡਾ ਫੈਸਲਾ

Sunday, May 04, 2025 - 01:39 PM (IST)

ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਨੂੰ ਲੈ ਕੇ ਵੱਡਾ ਫੈਸਲਾ

ਗੁਰਦਾਸਪੁਰ (ਹਰਮਨ)-ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ’ਚ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਅਤੇ ਦਲਾਲਾਂ ਰਾਹੀਂ ਹੁੰਦੀ ਲੋਕਾਂ ਦੀ ਕਥਿਤ ਲੁੱਟ ਨੂੰ ਪੂਰੀ ਤਰ੍ਹਾਂ ਰੋਕਣ ਲਈ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਆਰ. ਟੀ. ਏ. ਦਫਤਰਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਇਨ੍ਹਾਂ ਦਫਤਰਾਂ ਉੱਪਰ ਸਰਕਾਰ ਦੀ ਤਿੱਖੀ ਨਜ਼ਰ ਰਹੇਗੀ।

 ਇਹ ਵੀ ਪੜ੍ਹੋ- ਜਲ੍ਹਿਆਂਵਾਲਾ ਬਾਗ ਨੇੜੇ ਵੱਡੀ ਵਾਰਦਾਤ, ਰੇੜੀ ਚਾਲਕ ਨੇ ਆਟੋ ਵਾਲੇ ਦਾ ਬਾਂਹ ਨਾਲੋਂ ਵੱਖ ਕਰ 'ਤਾ ਗੁੱਟ

ਇੱਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਦੀ ਰੇਡ ਦੌਰਾਨ ਟਰਾਂਸਪੋਰਟ ਵਿਭਾਗ ਦੇ ਕੁਝ ਏਜੈਂਟਾਂ ਅਤੇ ਕਰਮਚਾਰੀਆਂ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਅਕਸਰ ਇਹ ਮਾਮਲੇ ਸਾਹਮਣੇ ਆਉਂਦੇ ਰਹੇ ਸਨ ਕਿ ਵੱਖ-ਵੱਖ ਆਰ. ਟੀ. ਓ. ਦਫਤਰਾਂ ’ਚ ਦਲਾਲਾਂ ਦਾ ਬੋਲਬਾਲਾ ਹੈ ਅਤੇ ਬੇਸ਼ੱਕ ਸਰਕਾਰ ਨੇ ਵੱਖ-ਵੱਖ ਕੰਮਕਾਜ ਕਰਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਆਨਲਾਈਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੋਈ ਹੈ। ਇਸ ਦੇ ਬਾਵਜੂਦ ਜ਼ਿਆਦਾਤਰ ਲੋਕ ਦਲਾਲਾਂ ਦੇ ਹੱਥੀ ਖੇਡਦੇ ਸਨ।

 ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update

ਇਸ ਦੇ ਚਲਦਿਆਂ ਟਰਾਂਸਪੋਰਟ ਵਿਭਾਗ ਦੇ ਦਫਤਰਾਂ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ ਕੀਤੀ ਗਈ ਸੀ ਅਤੇ ਹੁਣ ਰਾਜ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਭਰ ਦੇ ਸਾਰੇ ਆਰ. ਟੀ. ਓ. ਦਫਤਰਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾ ਦਿੱਤੇ ਗਏ ਹਨ। ਇਹ ਕੈਮਰੇ ਮੁੱਖ ਦਰਵਾਜ਼ੇ, ਡਰਾਈਵਿੰਗ ਲਾਇਸੈਂਸ ਟੈਸਟ ਵਾਲੀ ਥਾਂ ਅਤੇ ਟ੍ਰੈਕ ’ਤੇ ਲਗਾਏ ਗਏ ਹਨ।

 ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ

ਇਨ੍ਹਾਂ ਦੀ ਮਾਨੀਟਰਿੰਗ ਚੰਡੀਗੜ੍ਹ ਹੈੱਡ ਆਫਿਸ ਤੋਂ ਕੀਤੀ ਜਾਵੇਗੀ। ਇਹ ਕੈਮਰੇ ਆਡੀਓ-ਵੀਡੀਓ ਵਿਜ਼ੂਅਲ ਸਿਸਟਮ ਨਾਲ ਕੰਮ ਕਰਨਗੇ। ਟਰਾਂਸਪੋਰਟ ਵਿਭਾਗ ਦੇ ਅਸਿਸਟੈਂਟ ਸੁਪਰਿੰਟੈਂਡੈਂਟ ਅਨਿਲ ਕੁਮਾਰ ਨੇ ਦੱਸਿਆ ਕਿ ਆਰ. ਟੀ. ਓ. ਰਣਪ੍ਰੀਤ ਸਿੰਘ ਕੋਲ 2 ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ’ਚ ਤਿੰਨ ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਦਫਤਰ ’ਚ ਕੰਮਾਂਕਾਜਾਂ ਲਈ ਆਉਣ ਵਾਲੇ ਲੋਕਾਂ ਦੀ ਕੋਈ ਵੀ ਖੱਜਲਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਨਾ ਹੀ ਇੱਥੇ ਕਿਸੇ ਦਲਾਲ ਨੂੰ ਕੰਮ ਕਰਨ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News