‘ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ’

Monday, Mar 11, 2024 - 04:39 PM (IST)

‘ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ’

ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ (ਪੁਰਾਣਾ ਸਿਵਲ ਹਸਪਤਾਲ) ਲਈ 20 ਅਸਾਮੀਆਂ ਦੀ ਪ੍ਰਵਾਨਗੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਕੱਲ੍ਹ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ, ਜਿਨ੍ਹਾਂ ’ਚ 4 ਮੈਡੀਕਲ ਅਫ਼ਸਰ, 1 ਸਪੈਸ਼ਲਿਸਟ ਡਾਕਟਰ ਗਾਇਨੋਕਾਲੋਜਿਸਟ, 1 ਪੈਡੇਟਰੇਸ਼ੀਅਨ, 1 ਸਰਜਨ, 1 ਮੈਡੀਸ਼ਨ, 1 ਡੈਨਟਿਸਟ, 5 ਸਟਾਫ਼ ਨਰਸ, 1 ਫਾਰਮਾਸਿਸਟ, 1 ਲੈਬ ਟੈਕਨੀਸ਼ੀਅਨ, 1 ਐਕਸ-ਰੇਅ ਟੈਕਨੀਸ਼ੀਅਨ, 1 ਓ. ਟੀ. ਸਹਾਇਕ ਅਤੇ 2 ਮਲਟੀਟਾਸਕ ਵਰਕਰ ਦੀਆਂ ਪੋਸਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਚੇਅਰਮੈਨ ਰਮਨ ਬਹਿਲ ਨੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੁਰਦਾਸਪੁਰ ਲਈ 20 ਪੋਸਟਾਂ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਹਿਲਾਂ ਗੁਰਦਾਸਪੁਰ ਦੇ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਦੁਬਾਰਾ ਸ਼ੁਰੂ ਕਰ ਕੇ ਇਕ ਕ੍ਰਾਂਤੀਕਾਰੀ ਕਦਮ ਚੁੱਕਿਆ ਸੀ ਅਤੇ ਹੁਣ ਇਸ ਸਿਹਤ ਸੰਸਥਾ ਲਈ 20 ਅਸਾਮੀਆਂ ਨੂੰ ਮਨਜ਼ੂਰ ਕਰ ਕੇ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਬਹਿਲ ਨੇ ਕਿ ਪੰਜਾਬ ਸਰਕਾਰ ਵੱਲੋਂ ਇਹ ਅਸਾਮੀਆਂ ਮਨਜ਼ੂਰ ਕਰਨ ਤੋਂ ਬਾਅਦ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੁਰਦਾਸਪੁਰ ਵਿਖੇ ਮਾਹਿਰ ਡਾਕਟਰ ਅਤੇ ਹੋਰ ਸਿਹਤ ਅਮਲੇ ਦੀ ਤਾਇਨਾਤੀ ਹੋਵੇਗੀ, ਜਿਸ ਨਾਲ ਲੋਕਾਂ ਨੂੰ ਇਥੋਂ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਹਸਪਤਾਲ ਤਾਂ ਬਣਾ ਦਿੱਤੇ ਜਾਂਦੇ ਸਨ ਪਰ ਇਲਾਜ ਲਈ ਲੋੜੀਂਦੀਆਂ ਮਸ਼ੀਨਾਂ ਅਤੇ ਮਾਹਿਰ ਡਾਕਟਰਾਂ ਅਤੇ ਹੋਰ ਸਟਾਫ ਦੀ ਤਾਇਨਾਤੀ ਨਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਹਸਪਤਾਲਾਂ ਦੀਆਂ ਇਮਾਰਤਾਂ ਮਹਿਜ ਚਿੱਟੇ ਹਾਥੀ ਸਾਬਿਤ ਹੁੰਦੀਆਂ ਸਨ।

 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫ਼ੈਸਲਾ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਸਦੇ ਉੱਲਟ ਜਿਥੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਇਲਾਜ ਲਈ ਲੋੜੀਂਦੀਆਂ ਮਸ਼ੀਨਾਂ, ਸਾਜੋ-ਸਮਾਨ ਅਤੇ ਮਾਹਿਰ ਡਾਕਟਰਾਂ ਅਤੇ ਹੋਰ ਸਟਾਫ਼ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ। ਚੇਅਰਮੈਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੁਰਦਾਸਪੁਰ ਲਈ 20 ਅਸਾਮੀਆਂ ਮਨਜ਼ੂਰ ਕਰਨ ਤੋਂ ਬਾਅਦ ਗੁਰਦਾਸਪੁਰ ਦੇ ਸਮੂਹ ਵਾਸੀ ਬਹੁਤ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਇਸ ਲੋਕ ਪੱਖੀ ਫੈਸਲਾ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News