ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਪੁੱਲ ਬਣਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ ਵੱਡੀ ਸਹੂਲਤ - DC ਹਿਮਾਂਸ਼ੂ ਅਗਰਵਾਲ

Thursday, May 18, 2023 - 03:28 PM (IST)

ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਪੁੱਲ ਬਣਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ ਵੱਡੀ ਸਹੂਲਤ - DC ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ (ਵਿਨੋਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਕੌੜਾ ਪੱਤਣ ਤੋਂ ਪਾਰ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬਲਜ ਏਰੀਏ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਸਬੰਧਤ ਵਿਭਾਗਾਂ ਕੋਲੋਂ ਰੀਪੋਰਟ ਲਈ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਕੌੜਾ ਪੱਤਣ ਤੋਂ ਪਾਰ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਰਾਵੀ ਦਰਿਆ 'ਤੇ ਪੁੱਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁੱਲ ਦੀਆਂ ਡਰਾਇੰਗ ਬਣ ਕੇ ਤਿਆਰ ਹੋ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੀ ਮਨਜ਼ੂਰੀਆਂ ਲਗਭਗ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੁੱਲ ਲਈ ਜ਼ਮੀਨ ਨੂੰ ਐਕਵਾਇਰ ਕਰਨ ਦਾ ਕੰਮ ਬਾਕੀ ਰਹਿ ਗਿਆ ਹੈ ਜੋ ਕਿ ਨਿਯਮਾਂ ਅਨੁਸਾਰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਪੁੱਲ ਦਾ ਟੈਂਡਰ ਲਗਾ ਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਰੋਜ਼ ਇਸ ਪੁੱਲ ਦੇ ਨਿਰਮਾਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਮਕੌੜਾ ਪੱਤਣ ਤੋਂ ਪਾਰ ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ 'ਚ 100 ਫ਼ੀਸਦੀ ਮੋਬਾਇਲ ਨੈਟਵਰਕ ਪਹੁੰਚਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਰਿਲਾਇੰਸ ਕੰਪਨੀ ਵੱਲੋਂ ਬਲਜ ਏਰੀਏ ਵਿੱਚ ਸਰਵੇ ਕੀਤਾ ਜਾ ਰਿਹਾ ਹੈ, ਜੋ 26 ਮਈ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਰਿਲਾਇੰਸ ਕੰਪਨੀ ਵੱਲੋਂ ਮਕੌੜਾ ਪੱਤਣ ਤੋਂ ਪਾਰ ਮੋਬਾਇਲ ਟਾਵਰ ਲਗਾਏ ਜਾਣਗੇ, ਜਿਸ ਨਾਲ ਇਸ ਇਲਾਕੇ ਦੀ ਮੋਬਾਇਲ ਨੈਟਵਰਕ ਦੀ ਸਮੱਸਿਆ ਖ਼ਤਮ ਹੋ ਜਾਵੇਗੀ।

ਇਹ ਵੀ ਪੜ੍ਹੋ- 40 ਸਾਲ ਫ਼ੌਜੀ ਨੂੰ ਦੇ ਦਿੱਤੀ ਜ਼ਿਆਦਾ ਪੈਨਸ਼ਨ, ਕੱਟਣ ਲੱਗੇ ਤਾਂ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਬਲਜ ਏਰੀਏ ਵਿੱਚ ਸੰਪਰਕ ਸੜਕਾਂ ਬਣਾਉਣ ਦਾ ਕੰਮ ਜਾਰੀ ਹੈ ਅਤੇ 40 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ 30 ਜੂਨ ਤੱਕ ਸੜਕਾਂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤ ਵਿਭਾਗ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਰੀਵਿਊ ਵੀ ਕੀਤਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News