ਪੰਜਾਬ ਸਰਕਾਰ ਵਲੋਂ ਦੋ ਸਾਲਾਂ ''ਚ ਖਿਡਾਰੀਆਂ ਨੂੰ 75 ਕਰੋੜ ਦੀ ਨਗਦ ਇਨਾਮ ਰਾਸ਼ੀ ਵੰਡੀ ਗਈ: ਵਿਧਾਇਕ ਸ਼ੈਰੀ ਕਲਸੀ

Friday, Aug 16, 2024 - 01:22 PM (IST)

ਬਟਾਲਾ(ਸਾਹਿਲ, ਯੋਗੀ, ਅਸ਼ਵਨੀ): ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਚਨਬੱਧ ਹੈ। ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਾਲ ਵੀ ਵਿੱਚ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਤੋਂ ਹਨ।

ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਤੋਂ ਪਹਿਲਾਂ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਡੀ.ਐੱਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ।

 ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਵਿੱਚ 24164 ਖਿਡਾਰੀਆਂ ਨੂੰ 75 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਵੰਡੀ ਗਈ। ਉਨਾਂ ਦੱਸਿਆ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਬਣਾਈ ਗਈ। ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀ ਸਥਾਪਤ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਤੋਂ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News