ਪੰਜਾਬ ਸਰਕਾਰ ਨੇ ਗੁਰਦਾਸਪੁਰ ਪੁਲਸ ਨੂੰ ਦਿੱਤੇ 14 ਹਾਈਟੈੱਕ ਵਾਹਨ, SSP ਨੇ ਥਾਣਿਆਂ ਲਈ ਕੀਤਾ ਰਵਾਨਾ
Friday, Mar 01, 2024 - 12:27 PM (IST)
ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਸ ਨੂੰ 410 ਨਵੇਂ ਹਾਈਟੈੱਕ ਵਾਹਨ ਦਿੱਤੇ ਗਏ ਹਨ, ਜਿਨ੍ਹਾਂ ’ਚੋਂ 14 ਹਾਈਟੈੱਕ ਵਾਹਨ ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਮਿਲੇ ਹਨ। ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਦਾਯਮਾ ਵੱਲੋਂ ਅੱਜ ਸਥਾਨਕ ਪੁਲਸ ਲਾਈਨ ਤੋਂ ਜ਼ਿਲ੍ਹਾ ਪੁਲਸ ਲਈ ਮਿਲੇ 14 ਹਾਈਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਥਾਣਿਆਂ ਵੱਲ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ 11 ਥਾਣਿਆਂ ਨੂੰ ਨਵੀਆਂ ਹਾਈਟੈੱਕ ਮਹਿੰਦਰਾ ਸਕਾਰਪੀਓਜ਼ ਗੱਡੀਆਂ ਮਿਲੀਆਂ ਹਨ, ਜਦਕਿ 2 ਕੀਆ ਕਰੇਨਜ਼ ਗੱਡੀਆਂ ਪੀ. ਸੀ. ਆਰ. ਅਤੇ ਡਾਇਲ-112 ਲਈ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਇਕ ਟਾਟਾ ਟਿਆਗੋ ਈ. ਵੀ. (ਇਲੈਕਟ੍ਰਿਕ ਵਾਹਨ) ਮਹਿਲਾ ਮਿੱਤਰ ਪੁਲਸ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਜ਼ਿਲੇ ਦੇ ਪੁਲਸ ਸਟੇਸ਼ਨਾਂ ਦੀ ਕਾਰਗੁਜ਼ਾਰੀ ’ਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਪੁਰਾਣੀਆਂ ਗੱਡੀਆਂ ਕਾਰਨ ਪੁਲਸ ਫੋਰਸ ਨੂੰ ਕੁਝ ਪ੍ਰੇਸ਼ਾਨੀ ਆਉਂਦੀ ਸੀ ਜੋ ਹੁਣ ਨਵੀਆਂ ਗੱਡੀਆਂ ਮਿਲਣ ਨਾਲ ਦੂਰ ਹੋ ਜਾਵੇਗੀ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8