ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਹੁਣ ਸਰਕਾਰੀ ਮੁਲਾਜ਼ਮਾਂ ਦਾ ਪਰਿਵਾਰ ਸਣੇ ਹੋਣਗੇ ਮੁਫ਼ਤ ਟੈਸਟ
Saturday, Sep 09, 2023 - 05:45 PM (IST)

ਗੁਰਦਾਸਪੁਰ (ਹਰਮਨ)- ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ 'ਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਵੱਲੋਂ ਚਲਾਈਆਂ ਜਾ ਰਹੀਆਂ ਕ੍ਰਿਸ਼ਨਾ ਲੈਬ ਵੱਲੋਂ ਹੁਣ ਸਰਕਾਰੀ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਸਰਕਾਰ ਅਧੀਨ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਮੁਫ਼ਤ ਟੈਸਟ ਦੀ ਸਹੂਲਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਇਹ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਰਕਾਰੀ ਮੁਲਾਜ਼ਮ, ਪੈਨਸ਼ਨਰ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ `ਚੋਂ ਮੁਫ਼ਤ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਉੱਚ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਵੱਲੋਂ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਸਮਝੌਤਾ ਕਰਕੇ ਮਰੀਜ਼ਾਂ ਦੇ ਬਹੁਤ ਸਸਤੀਆਂ ਦਰਾਂ `ਤੇ ਟੈਸਟ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਸਿਹਤ ਵਿਭਾਗ ਦਾ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਇਹ ਵੀ ਸਮਝੌਤਾ ਹੋਇਆ ਹੈ ਕਿ ਉਹ ਜਿੰਨੇ ਵੀ ਟੈਸਟ ਕਰਦੇ ਹਨ ਉਨ੍ਹਾਂ ਵਿਚੋਂ 5 ਫੀਸਦੀ ਟੈਸਟ ਮੁਫ਼ਤ ਕਰਨਗੇ। ਜਿਸ ਲਈ ਕੈਟਾਗਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਨਾਲ ਹੋਰ ਕੈਟਾਗਰੀਆਂ ਦੇ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਬਹਿਲ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਿਵਲ ਹਸਪਤਾਲਾਂ ਦੇ ਐੱਸ.ਐੱਮ.ਓਜ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8