ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਡਵੀਜ਼ਨਲ ਕਮਿਸ਼ਨਰ ਕਿਸੇ ਵੀ ਸਮੇਂ ਸੱਦਣਗੇ ਹਾਊਸ ਦੀ ਮੀਟਿੰਗ
Saturday, Jan 04, 2025 - 12:33 PM (IST)
ਅੰਮ੍ਰਿਤਸਰ (ਰਮਨ)- ਪੰਜਾਬ ਸਰਕਾਰ ਨੇ ਨਿਗਮ ਚੋਣਾਂ ਤੋਂ ਬਾਅਦ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਡਵੀਜ਼ਨਲ ਕਮਿਸ਼ਨਰ ਹੁਣ ਹਾਊਸ ਦੀ ਮੀਟਿੰਗ ਬੁਲਾ ਕੇ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਚੋਣਾਂ ਤੋਂ ਬਾਅਦ ਕਾਂਗਰਸ ਨੋਟੀਫਿਕੇਸ਼ਨਾਂ ਨੂੰ ਲੈ ਕੇ ਵਾਰ-ਵਾਰ ਸਰਕਾਰ ਨੂੰ ਘੇਰ ਰਹੀ ਸੀ। ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਕੌਂਸਲਰਾਂ ਵਿਚ ਹਲਚਲ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ‘ਆਪ’ ਅਤੇ ਕਾਂਗਰਸ ਇਸ ਸਮੇਂ ਜੋੜ-ਤੋੜ ਕਰਨ ਵਿਚ ਲੱਗੀ ਹੋਈ ਹੈ। ਕਿਸੇ ਵੇਲੇ ਵੀ ਕੋਈ ਵੀ ਪਾਰਟੀ ਆਪਣਾ ਹਾਊਸ ਬਣਾਉਣ ਦਾ ਦਾਅਵਾ ਠੋਕਣ ਵਾਲੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਮੇਅਰ ਦੀ ਕੁਰਸੀ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਖਿੱਚੋਤਾਣ ਸ਼ੁਰੂ
ਮੇਅਰ ਦੀ ਕੁਰਸੀ ਅਤੇ ਹਾਊਸ ਬਣਾਉਣ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ‘ਆਪ’ ਆਪਣਾ ਮੇਅਰ ਅਤੇ ਹਾਊਸ ਬਣਾਉਣ ਲਈ ਜੋੜ-ਤੋੜ ਕਰ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਵਿਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਕੁਰਸੀ ਨੂੰ ਲੈ ਕੇ ਨੋਕ-ਝੋਕ ਚੱਲ ਰਹੀ ਹੈ। ਹੁਣ ਕਾਂਗਰਸ ਵਿਚ ਮੇਅਰਸ਼ਿਪ ਨੂੰ ਲੈ ਕੇ ਤਿੰਨ ਤੋਂ ਚਾਰ ਦਾਅਵੇਦਾਰ ਆ ਰਹੇ ਹਨ, ਜਦੋਂਕਿ ਕੋਈ ਇਹ ਵੀ ਕਹਿ ਰਿਹਾ ਹੈ ਕਿ ਜੇਕਰ ਮੇਅਰਸ਼ਿਪ ਨਹੀਂ ਦਿੱਤੀ ਗਈ ਤਾਂ ਕੀ ਪਤਾ ਜ਼ੋਰ ਲਗਾ ਕੇ ਸੀਨੀਅਰ ਡਿਪਟੀ ਮੇਅਰ ਜਾਂ ਡਿਪਟੀ ਮੇਅਰ ਹੀ ਬਣਾ ਦਿੱਤਾ ਜਾਵੇ। ਕਾਂਗਰਸ ਵਿਚ ਕਈ ਧੜੇ ਬਣ ਗਏ ਹਨ ਪਰ ਕਾਂਗਰਸੀ ਕੌਂਸਲਰ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਉਹ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।
ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ
ਬੈਲੇਟ ਪੇਪਰ ਨਾਲ ਹੋ ਸਕਦੀ ਹੈ ਵੋਟਿੰਗ
ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਲੈ ਕੇ ਵੋਟਿੰਗ ਬੈਲੇਟ ਪੇਪਰ ਰਾਹੀਂ ਕਰਵਾਈ ਜਾ ਸਕਦੀ ਹੈ। ਜੇਕਰ ਬੈਲੇਟ ਪੇਪਰ ਰਾਹੀਂ ਵੋਟਿੰਗ ਹੁੰਦੀ ਹੈ ਤਾਂ ਜਿਹੜੀ ਪਾਰਟੀ ਦੇ ਆਗੂਆਂ ਨੇ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੋਵੇਗਾ, ਉਹ ਆਪਣਾ ਹਾਊਸ ਬਣਾ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8