ਸੁਖਬੀਰ ਬਾਦਲ ਦੇ ਨਿਸ਼ਾਨੇ ''ਤੇ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ
Friday, Oct 27, 2023 - 04:02 PM (IST)
ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲਿਆ ਹੈ। ਬਾਦਲ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਹੈ ਕਿ ਜੇਕਰ ਕਿਸੇ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਲਿਖਿਆ ਅਤੇ ਇਸ ਵਿੱਚ ਖ਼ੁਦਕੁਸ਼ੀ ਕਰਨ ਲਈ ਉਕਸਾਉਣ ਜਾਂ ਹਾਲਾਤ ਬਣਾਉਣ ਲਈ ਕਿਸੇ ਵਿਅਕਤੀ ਦਾ ਨਾਂ ਲਿਖਿਆ ਹੋਵੇ ਤਾਂ ਉਸ ਮੁਲਜ਼ਮ 'ਤੇ ਪਰਚਾ ਹੁੰਦਾ ਹੈ ਪਰ ਪੰਜਾਬ ਵਿੱਚ ਇਸ ਦੇ ਉਲਟ ਹੋ ਰਿਹਾ ਹੈ। ਪੰਜਾਬ 'ਚ ਪ੍ਰੋਫੈਸਰ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਕੀਤੀ ਅਤੇ ਸੁਸਾਈਡ ਨੋਟ 'ਚ ਖੁਦਕੁਸ਼ੀ ਦਾ ਜ਼ਿੰਮੇਵਾਰ ਮਾਨ ਸਰਕਾਰ ਦੇ ਇਕ ਮੰਤਰੀ ਨੂੰ ਠਹਿਰਾਇਆ। ਹੈਰਾਨੀ ਦੀ ਗੱਲ ਹੈ ਅਜੇ ਤੱਕ ਵੀ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਗਰੀਬ ਪਰਿਵਾਰ ਨਾਲ ਬਹੁਤ ਵੱਡੀ ਠੱਗੀ ਕੀਤੀ ਹੈ। ਉਨ੍ਹਾਂ ਨੂੰ ਲਿਖ ਕੇ ਦੇ ਦਿੱਤਾ ਕਿ ਜਦੋਂ ਉਸ ਖ਼ੁਦਕੁਸ਼ੀ ਕਰਨ ਵਾਲੀ ਔਰਤ ਦੀ ਕੁੜੀ 18 ਸਾਲ ਦੀ ਹੋਵੇਗੀ ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੋ ਪੱਤਰ ਦਿੱਤਾ ਗਿਆ ਹੈ ਉਸ 'ਤੇ ਨਾ ਤਾਂ ਕਿਸੇ ਜ਼ਿੰਮੇਵਾਰ ਅਧਿਕਾਰੀ ਦੇ ਕੋਈ ਦਸਤਖ਼ਤ ਹਨ ਅਤੇ ਨਾ ਹੀ ਕੋਈ ਮੋਹਰ ਲੱਗੀ ਹੋਈ ਸੀ।
ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8