ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਗਾਰਡ ਲਈ ਮੁਫਤ ਸਿਖਲਾਈ
Thursday, Oct 30, 2025 - 02:36 PM (IST)
ਗੁਰਦਾਸਪੁਰ (ਹਰਮਨ)-ਪੰਜਾਬ ਸਰਕਾਰ ਦੇ ਅਦਾਰੇ ਵੱਲੋਂ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜ਼ਿਲਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਸਕਿਓਰਿਟੀ ਗਾਰਡ ਕੋਰਸ ਚਲਾਇਆ ਜਾ ਰਿਹਾ ਹੈ ਜਿਸ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਨੇ ਦੱਸਿਆ ਕਿ ਸਕਿਓਰਿਟੀ ਗਾਰਡ ਸਿਖਲਾਈ ਲਈ ਯੁਵਕ ਦੀ ਉਮਰ 18 ਸਾਲ ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਪੰਜਾਬ ਸਰਕਾਰ ਵੱਲੋਂ ਸਿਖਲਾਈ ਉਪੰਰਤ ਸਰਟੀਫਿਕੇਟ ਮੁਹੱਈਆ ਕਰਵਾਇਆ ਜਾਵੇਗਾ। ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ (ਗੁਰਦਾਸਪੁਰ) ’ਚ ਰਿਪੋਰਟ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
