ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ

Wednesday, Oct 04, 2023 - 12:48 PM (IST)

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ। 

ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Harnek Seechewal

Content Editor

Related News