‘ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ, ਮੰਡੀਆਂ ’ਚ ਰੁਲ ਰਹੇ ਨੇ ਕਿਸਾਨ’

04/28/2021 2:18:43 PM

ਤਰਨਤਾਰਨ (ਜ.ਬ) - ਸ਼੍ਰੋਮਣੀ ਅਕਾਲੀ ਦਲ ਦੇ ਸਟਾਰ ਪ੍ਰਚਾਰਕ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਤੇ ਕਿਸਾਨ ਮੰਡੀਆਂ ’ਚ ਰੁਲ ਰਹੇ ਹਨ। ਕਈ-ਕਈ ਦਿਨ ਹੋ ਗਏ ਹਨ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ’ਚ ਬੈਠਾ ਹੋਇਆ ਹੈ। ਅਜੇ ਤੱਕ ਸਰਕਾਰ ਵਲੋਂ ਆੜ੍ਹਤੀਆਂ ਨੂੰ ਬਾਰਦਾਨਾ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਿਸ ਕਾਰਣ ਕਿਸਾਨ ਮੰਡੀਆਂ ’ਚ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨੀ ਝੱਲ ਰਹੇ ਹਨ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਦੂਜੇ ਪਾਸੇ ਸਰਕਾਰ ਵਲੋਂ ਇਹ ਬਾਰਦਾਨਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੁੰਦੀ ਹੈ। ਲਿਫਟਿੰਗ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਲਿਫਟਿੰਗ ਨਾ ਹੋਣ ਕਰ ਕੇ ਆੜ੍ਹਤੀਆਂ ਨੂੰ ਬਹੁਤ ਮੁਸ਼ਕਲ ਆ ਰਹੀ ਹੈ। ਕੈਪਟਨ ਸਰਕਾਰ ਦੀ ਗ਼ਲਤ ਨੀਤੀਆਂ ਕਰ ਕੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਰਿਸ਼ਤਿਆਂ ’ਚ ਦਰਾਰ ਪੈ ਰਹੀ ਹੈ, ਜਿਸ ਦਾ ਇਹ ਇਕ ਵੱਡਾ ਕਾਰਣ ਹੈ ਕਿ ਕਿਸਾਨਾਂ ਦੇ ਖਾਤਿਆਂ ’ਚ ਪੇਮੈਂਟ ਨਹੀਂ ਆ ਰਹੀ। 

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਸੰਧੂ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦਿਆਂ ਨੂੰ ਸੁਲਝਾਉਣ ਲਈ ਜਲਦੀ ਤੋਂ ਜਲਦੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸਾਨ ਆਪਣੀ ਫ਼ਸਲ ਵੇਚ ਕੇ ਆਪਣੇ ਘਰ ਜਾ ਸਕਣ। ਇਸ ਮੌਕੇ ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐੱਸ. ਜੀ. ਪੀ. ਸੀ., ਦਇਆ ਸਿੰਘ ਚੋਹਲਾ ਖੁਰਦ, ਸਵਿੰਦਰ ਸਿੰਘ ਕਰਮੂਵਾਲਾ, ਪ੍ਰਗਟ ਸਿੰਘ ਮੈਨੇਜਰ, ਨੰਬਰਦਾਰ ਪਾਲ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

rajwinder kaur

This news is Content Editor rajwinder kaur