ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ
Thursday, Aug 21, 2025 - 05:12 PM (IST)

ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪ੍ਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫ਼ੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਪੱਧਰੀ ਇਨਕੁਆਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰ-ਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਦੀ ਜਾਣਕਾਰੀ ਦੀ ਕਿਸੇ ਵੀ ਪੜਾਅ 'ਤੇ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8