ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਸਖ਼ਤੀ ਆਵੇਗੀ ਪੇਸ਼: ਕੈਬਨਿਟ ਮੰਤਰੀ ਕਟਾਰੂਚੱਕ

Saturday, Jul 20, 2024 - 04:20 PM (IST)

ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇੱਕ ਲਿਖਤੀ ਪ੍ਰੈਸ ਨੋਟ ਜਾਰੀ ਕਰਕੇ ਕੀਤਾ ਗਿਆ ਜਿਸ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ 'ਤੇ ਕੀਤੀ। ਪੜਤਾਲ ਉਪਰੰਤ ਗੁਲਾਬ ਸਿੰਘ ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਅੰਮ੍ਰਿਤਸਰ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ 'ਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News