ਪਿੰਡਾਂ ਦਾ ਮਿਆਰ ਉੱਚਾ ਚੁੱਕੇਗੀ ਪੰਜਾਬ ਸਰਕਾਰ, ਮੰਤਰੀ ETO ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Thursday, Dec 14, 2023 - 04:23 PM (IST)

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਸੂਬੇ ਵਿਚ ਜਿੱਥੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਉਥੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਦੇਣ ਦਾ ਵੀ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਕ ਟੈਲੀਫੋਨ ਕਾਲ ਤੇ ਹੀ ਉਹ ਆਪਣਾ ਕੰਮ ਕਰਵਾ ਸਕਣ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਹਲਕੇ ਵਿਚ ਗ੍ਰਾਮ ਪੰਚਾਇਤ ਦੇ ਵਿਕਾਸ ਕੰਮਾਂ ਸਬੰਧੀ ਵੱਖ-ਵੱਖ ਉਦਘਾਟਨ ਕਰਨ ਪਿੱਛੋਂ ਕੀਤਾ। ਈ. ਟੀ. ਓ. ਨੇ ਸਭ ਤੋਂ ਪਹਿਲਾਂ ਜੰਡਿਆਲਾ ਹਲਕੇ ਵਿਖੇ 10.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਨਾਲੀਆਂ ਦਾ ਉਦਘਾਟਨ ਕੀਤਾ ਅਤੇ ਇਸ ਉਪਰੰਤ ਸੋਸਾਇਟੀ ਰਸਤਾ ਦਾ ਵੀ ਉਦਘਾਟਨ ਕੀਤਾ, ਜਿਸ ’ਤੇ ਤਿੰਨ ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਮਿਆਰ ਉੱਚ ਚੁੱਕਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਇਸ ਉਪਰੰਤ ਕੈਬਨਿਟ ਮੰਤਰੀ ਈ. ਟੀ. ਓ. ਪਿੰਡ ਭੰਗਵਾਂ ਵਿਖੇ ਪੁੱਜੇ ਜਿੱਥੇ ਗਲੀਆਂ ਨਾਲੀਆਂ/ਧਰਮਸ਼ਾਲਾ ਦਾ ਉਦਘਾਟਨ ਕੀਤਾ, ਜਿਸ ’ਤੇ 7.50 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਇਸ ਉਪਰੰਤ ਪਿੰਡ ਬੰਮਾਂ ਵਿਖੇ ਸੋਲਰ ਲਾਈਟਾਂ ਅਤੇ ਰਸਤਾ ਬਣਾਉਣ ਦੇ ਕੰਮ ਦਾ ਵੀ ਉਦਾਘਟਨ ਕੀਤਾ ਜਿਸ ’ਤੇ 5.50 ਲੱਖ ਰੁਪਏ ਖਰਚ ਆਉਣਗੇ। ਈ. ਟੀ. ਓ. ਨੇ ਕਿਹਾ ਕਿ ਜਿਹੜੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਹ ਤੁਹਾਡੇ ਪੈਸਿਆਂ ਦੇ ਨਾਲ ਹੀ ਹੁੰਦੇ ਹਨ ਅਤੇ ਜੇਕਰ ਕਿਤੇ ਵਿਕਾਸ ਕਾਰਜਾਂ ਵਿਚ ਕੋਈ ਉਣਤਾਈਂ ਨਜ਼ਰ ਆਏ ਤਾਂ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦਾ ਜਾਵੇ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News